Today’s Hukamnama Sri Darbar Saheb – April 26th, 2025
AMRIT VELE DA HUKAMNAMA SRI DARBAR SAHIB, AMRITSAR, ANG (638), 26-04-25
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥
सोरठि महला ३ दुतुकी ॥ निगुणिआ नो आपे बखसि लए भाई सतिगुर की सेवा लाइ ॥ सतिगुर की सेवा ऊतम है भाई राम नामि चितु लाइ ॥१॥ हरि जीउ आपे बखसि मिलाइ ॥ गुणहीण हम अपराधी भाई पूरै सतिगुरि लए रलाइ ॥ रहाउ ॥ कउण कउण अपराधी बखसिअनु पिआरे साचै सबदि वीचारि ॥ भउजलु पारि उतारिअनु भाई सतिगुर बेड़ै चाड़ि ॥२॥ मनूरै ते कंचन भए भाई गुरु पारसु मेलि मिलाइ ॥ आपु छोडि नाउ मनि वसिआ भाई जोती जोति मिलाइ ॥३॥ हउ वारी हउ वारणै भाई सतिगुर कउ सद बलिहारै जाउ ॥ नामु निधानु जिनि दिता भाई गुरमति सहजि समाउ ॥४॥
Sorat’h, Third Mahalla, Du-Tukas: He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one’s consciousness is attached to the Lord’s Name. ||1|| The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. ||Pause|| So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. ||2|| I have been transformed from rusty iron into gold, O Siblings of Destiny, united in Union with the Guru, the Philosopher’s Stone. Eliminating my self-conceit, the Name has come to dwell within my mind, O Siblings of Destiny; my light has merged in the Light. ||3|| I am a sacrifice, I am a sacrifice, O Siblings of Destiny, I am forever a sacrifice to my True Guru. He has given me the treasure of the Naam; O Siblings of Destiny, through the Guru’s Teachings, I am absorbed in celestial bliss. ||4|
ਅਰਥ:- ਹੇ ਭਾਈ! ਅਸੀਂ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਰਹਾਉ। ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।1। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।3। ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।4।
अर्थ :-हे भाई ! हम जीव अवगुणों से भरे हैं, विकारी हैं। पूरे गुरु ने (जिन को अपनी संगत में) मिला लिया है, उनको परमात्मा आप ही कृपा कर के (अपने चरणों में) जोड़ लेता है।रहाउ। हे भाई ! अवगुणों से भरे जीवों को सतिगुरु की सेवा में लगा के परमात्मा आप ही बख्श लेता है। हे भाई ! गुरु की शरण-सेवा बड़ी श्रेष्ठ है, गुरु (शरण पड़े मनुख का) मन परमात्मा के नाम में जोड़ देता है।1। हे प्यारे ! परमात्मा ने अनेकों ही अपराधीआँ को गुरु के सच्चे शब्द के द्वारा (आत्मिक जीवन की) विचार में (जोड़ के) बख्शा है। हे भाई ! गुरु के (शब्द-) जहाज में चड़ा कर के उस परमात्मा ने (अनेकों जीवों को) संसार-सागर से पार निकाला है।2। हे भाई ! जिन मनुष्यों को पारस-गुरु (अपनी संगत में) मिला के (प्रभू-चरणो में) जोड़ देता है, वह मनुख गले हुए लोहे से सोना बन जाते हैं। हे भाई ! आपा-भाव त्याग के उन के मन में परमात्मा का नाम आ बसता है। गुरु उन की सुरति को भगवान की जोति में मिला देता है।3। हे भाई ! मैं कुरबान जाता हूँ, मैं कुरबान जाता हूँ, मैं गुरु से सदा ही कुरबान जाता हूँ। हे भाई ! जिस गुरु ने (मुझे) परमात्मा का नाम-खजाना दिया है, उस गुरु की मति ले के मैं आत्मिक अढ़ोलता में टिका रहता हूँ।4।
https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Source : SGPC
Today’s Hukamnama Sri Darbar Saheb – April 25th, 2025
AMRIT VELE DA HUKAMNAMA SRI DARBAR SAHIB, AMRITSAR, ANG (862 to 863), 25-04-25
ਹੁਕਮਨਾਮਾ (ਪੰਜਾਬੀ)
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥
ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥
ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥
ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥
ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥
हुकमनामा (हिंदी)
रागु गोंड महला ५ चउपदे घरु २
ੴ सतिगुर प्रसादि ॥
जीअ प्रान कीए जिनि साजि ॥ माटी महि जोति रखी निवाजि ॥ बरतन कउ सभु किछु भोजन भोगाइ ॥ सो प्रभु तजि मूड़े कत जाइ ॥१॥
पारब्रहम की लागउ सेव ॥ गुर ते सुझै निरंजन देव ॥१॥ रहाउ ॥
जिनि कीए रंग अनिक परकार ॥ ओपति परलउ निमख मझार ॥ जा की गति मिति कही न जाइ ॥ सो प्रभु मन मेरे सदा धिआइ ॥२॥
आइ न जावै निहचलु धनी ॥ बेअंत गुना ता के केतक गनी ॥ लाल नाम जा कै भरे भंडार ॥ सगल घटा देवै आधार ॥३॥
सति पुरखु जा को है नाउ ॥ मिटहि कोटि अघ निमख जसु गाउ ॥ बाल सखाई भगतन को मीत ॥ प्रान अधार नानक हित चीत ॥४॥१॥३॥
Hukamnama (English)
Raagu gond mahalaa 5 chaupade gharu 2
Ik-oamkkaari satigur prsaadi ||
Jeea praan keee jini saaji || Maatee mahi joti rakhee nivaaji || Baratan kau sabhu kichhu bhojan bhogaai || So prbhu taji moo(rr)e kat jaai ||1||
Paarabrham kee laagau sev || Gur te sujhai niranjjan dev ||1|| rahaau ||
Jini keee rangg anik parakaar || Opati paralau nimakh majhaar || Jaa kee gati miti kahee na jaai || So prbhu man mere sadaa dhiaai ||2||
Aai na jaavai nihachalu dhanee || Beantt gunaa taa ke ketak ganee || Laal naam jaa kai bhare bhanddaar || Sagal ghataa devai aadhaar ||3||
Sati purakhu jaa ko hai naau || Mitahi koti agh nimakh jasu gaau || Baal sakhaaee bhagatan ko meet || Praan adhaar naanak hit cheet ||4||1||3||
ਹੁਕਮਨਾਮਾ – ਪੰਜਾਬੀ ਵਿਆਖਿਆ
ਰਾਗ ਗੋਂਡ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ । ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਹੇ ਮੂਰਖ! ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ? ॥੧॥
ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ । ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ ॥੧॥ ਰਹਾਉ ॥
ਹੇ ਮੇਰੇ ਮਨ! ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ, ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ ॥੨॥
ਹੇ ਮਨ! ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ । ਮੈਂ ਉਸ ਦੇ ਕਿਤਨੇ ਕੁ ਗੁਣ ਗਿਣਾਂ? ਉਹ ਬੇਅੰਤ ਗੁਣਾਂ ਦਾ ਮਾਲਕ ਹੈ । ਉਸ ਦੇ ਘਰ ਵਿਚ ਉਸ ਦੇ ਗੁਣਾਂ-ਰੂਪ ਲਾਲਾਂ ਦੇ ਖ਼ਜ਼ਾਨੇ ਭਰੇ ਪਏ ਹਨ । ਉਹ ਪ੍ਰਭੂ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ ॥੩॥
ਹੇ ਮਨ! ਜਿਸ ਪ੍ਰਭੂ ਦਾ ਨਾਮ (ਹੀ ਦੱਸਦਾ ਹੈ ਕਿ ਉਹ) ਸਦਾ ਕਾਇਮ ਰਹਿਣ ਵਾਲਾ ਹੈ ਅਤੇ ਸਰਬ-ਵਿਆਪਕ ਹੈ, ਉਸ ਦਾ ਜਸ ਹਰ ਵੇਲੇ ਗਾਇਆ ਕਰ, (ਉਸ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਕ੍ਰੋੜਾਂ ਪਾਪ ਮਿਟ ਜਾਂਦੇ ਹਨ । ਉਹ (ਹਰੇਕ ਜੀਵ ਦਾ) ਮੁੱਢ ਦਾ ਸਾਥੀ ਹੈ, ਭਗਤਾਂ ਦਾ ਮਿੱਤਰ ਹੈ, ਅਤੇ (ਹਰੇਕ ਦੀ) ਜਿੰਦ ਦਾ ਆਸਰਾ ਹੈ । ਹੇ ਨਾਨਕ! ਆਪਣੇ ਚਿੱਤ ਵਿਚ ਉਸ ਪ੍ਰਭੂ ਦਾ ਪਿਆਰ ਪੈਦਾ ਕਰ ॥੪॥੧॥੩॥
हुकमनामा – हिंदी अर्थ
रागु गोंड महला ५ चउपदे घरु २ ੴ सतिगुर प्रसादि ॥ जिसने बनाकर यह जीवन एवं प्राण दिए हैं, मिट्टी रूपी शरीर में अपनी ज्योति रखकर तुझे बड़ाई दी है। तेरे उपयोग के लिए सबकुछ दिया एवं स्वादिष्ट भोजन खिलाता है। अरे मूर्ख ! उस प्रभु को त्याग कर किधर भटक रहा है॥ १॥
परब्रह्म की सेवा में लग जाओ, उस निरंजन देव की सूझ तो गुरु से ही मिलती है॥ ५॥ रहाउ॥
जिसने अनेक प्रकार के खेल-तमाशे बनाए हैं, एक क्षण में ही सृष्टि की उत्पति एवं प्रलय कर देता है, उस परमात्मा की गति एवं विस्तार बयान नहीं किया जा सकता। हे मेरे मन ! ऐसे प्रभु का सदैव ध्यान करो ॥ २॥
वह सबका मालिक है, निश्चल है और जन्म-मरण के चक्र से दूर है। उसके गुण बेअंत हैं, जिन्हें गिना नहीं जा सकता। उसके नाम रूपी रत्नों के भण्डार भरे हुए हैं। वह सब जीवों को आधार देता है॥ ३॥
जिसका नाम सत्यपुरुष है, पल भर उसका यशगान करने से करोड़ों ही पाप मिट जाते हैं। वह बालसखा एवं भक्तजनों का घनिष्ठ मित्र है। एकमात्र वही नानक का प्राणाधार एवं शुभचिन्तक है॥ ४॥ १॥ ३॥
Hukamnama – English Meaning
Raag Gond, Fifth Mehl, Chau-Padas, Second House: One Universal Creator God. By The Grace Of The True Guru: He fashioned the soul and the breath of life, And infused His Light into the dust; He exalted you and gave you everything to use, and food to eat and enjoy – how can you forsake that God, you fool! Where else will you go? ||1||
Commit yourself to the service of the Transcendent Lord. Through the Guru, one understands the Immaculate, Divine Lord. ||1|| Pause ||
He created plays and dramas of all sorts; He creates and destroys in an instant; His state and condition cannot be described. Meditate forever on that God, O my mind. ||2||
The unchanging Lord does not come or go. His Glorious Virtues are infinite; how many of them can I count? His treasure is overflowing with the rubies of the Name. He gives Support to all hearts. ||3||
The Name is the True Primal Being; Millions of sins are washed away in an instant, singing His Praises. The Lord God is your best friend, your playmate from earliest childhood. He is the Support of the breath of life; O Nanak, He is love, He is consciousness. ||4||1||3||
https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Source : SGPC
Today’s Hukamnama Sri Darbar Saheb – April 24th, 2025
AMRIT VELE DA HUKAMNAMA SRI DARBAR SAHIB, AMRITSAR, ANG (804), 24-04-25
ਹੁਕਮਨਾਮਾ (ਪੰਜਾਬੀ)
ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥
ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥
ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥
ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥
ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥
हुकमनामा (हिंदी)
बिलावलु महला ५ ॥
मात पिता सुत साथि न माइआ ॥ साधसंगि सभु दूखु मिटाइआ ॥१॥
रवि रहिआ प्रभु सभ महि आपे ॥ हरि जपु रसना दुखु न विआपे ॥१॥ रहाउ ॥
तिखा भूख बहु तपति विआपिआ ॥ सीतल भए हरि हरि जसु जापिआ ॥२॥
कोटि जतन संतोखु न पाइआ ॥ मनु त्रिपताना हरि गुण गाइआ ॥३॥
देहु भगति प्रभ अंतरजामी ॥ नानक की बेनंती सुआमी ॥४॥५॥१०॥
Hukamnama (English)
Bilaavalu mahalaa 5 ||
Maat pitaa sut saathi na maaiaa || Saadhasanggi sabhu dookhu mitaaiaa ||1||
Ravi rahiaa prbhu sabh mahi aape || Hari japu rasanaa dukhu na viaape ||1|| rahaau ||
Tikhaa bhookh bahu tapati viaapiaa || Seetal bhae hari hari jasu jaapiaa ||2||
Koti jatan santtokhu na paaiaa || Manu tripataanaa hari gu(nn) gaaiaa ||3||
Dehu bhagati prbh anttarajaamee || Naanak kee benanttee suaamee ||4||5||10||
ਹੁਕਮਨਾਮਾ – ਪੰਜਾਬੀ ਵਿਆਖਿਆ
ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ) । ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ॥੧॥
ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ, ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ॥੧॥ ਰਹਾਉ ॥
ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ । ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ॥੨॥
ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ । ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ ॥੩॥
ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਮੈਨੂੰ ਆਪਣੀ ਭਗਤੀ ਦਾ ਦਾਨ ਦੇਹ, ਹੇ ਮਾਲਕ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ ਏਹੋ) ਬੇਨਤੀ ਹੈ ॥੪॥੫॥੧੦॥
हुकमनामा – हिंदी अर्थ
बिलावलु महला ५ ॥ माता-पिता, पुत्र एवं धन-दौलत कोई भी साथ देने वाला नहीं है। अतः साधुओं की संगति में सारा दुख मिटा लिया है॥ १॥
प्रभु स्वयं ही सब जीवों में समाया हुआ है। जीभ से हरि का जाप करने से कोई दुख प्रभावित नहीं करता ॥ १॥ रहाउ॥
तृष्णा एवं भूख की तपस मन को बड़ा जला रही थी लेकिन भगवान का यशगान करने से मन शीतल हो गया है॥ २ ॥
करोड़ों यत्न करने से भी संतोष नहीं मिला, परन्तु भगवान का गुणगान करने से मन तृप्त हो गया है॥ ३॥
हे अन्तर्यामी प्रभु! मुझे अपनी भक्ति दीजिए। नानक की अपने स्वामी से केवल यही विनती है॥ ४॥ ५॥ १०॥
Hukamnama – English Meaning
Bilaaval, Fifth Mehl: Mother, father, children and the wealth of Maya, will not go along with you. In the Saadh Sangat, the Company of the Holy, all pain is dispelled. ||1||
God Himself is pervading, and permeating all. Chant the Name of the Lord with your tongue, and pain will not afflict you. ||1|| Pause ||
One who is afflicted by the terrible fire of thirst and desire, Becomes cool, chanting the Praises of the Lord, Har, Har. ||2||
By millions of efforts, peace is not obtained; The mind is satisfied only by singing the Glorious Praises of the Lord. ||3||
Please bless me with devotion, O God, O Searcher of hearts. This is Nanak’s prayer, O Lord and Master. ||4||5||10||
https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Source : SGPC
Today’s Hukamnama Sri Darbar Saheb – April 23rd, 2025
AMRIT VELE DA HUKAMNAMA SRI DARBAR SAHIB, AMRITSAR, ANG (819 to 820), 23-04-25
ਹੁਕਮਨਾਮਾ (ਪੰਜਾਬੀ)
ਬਿਲਾਵਲੁ ਮਹਲਾ ੫ ॥
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥
ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥
ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥
हुकमनामा (हिंदी)
बिलावलु महला ५ ॥
अपणे बालक आपि रखिअनु पारब्रहम गुरदेव ॥ सुख सांति सहज आनद भए पूरन भई सेव ॥१॥ रहाउ ॥
भगत जना की बेनती सुणी प्रभि आपि ॥ रोग मिटाइ जीवालिअनु जा का वड परतापु ॥१॥
दोख हमारे बखसिअनु अपणी कल धारी ॥ मन बांछत फल दितिअनु नानक बलिहारी ॥२॥१६॥८०॥
Hukamnama (English)
Bilaavalu mahalaa 5 ||
Apa(nn)e baalak aapi rakhianu paarabrham guradev || Sukh saanti sahaj aanad bhae pooran bhaee sev ||1|| rahaau ||
Bhagat janaa kee benatee su(nn)ee prbhi aapi || Rog mitaai jeevaalianu jaa kaa vad parataapu ||1||
Dokh hamaare bakhasianu apa(nn)ee kal dhaaree || Man baanchhat phal ditianu naanak balihaaree ||2||16||80||
ਹੁਕਮਨਾਮਾ – ਪੰਜਾਬੀ ਵਿਆਖਿਆ
ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ । (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ ॥੧॥ ਰਹਾਉ ॥
ਹੇ ਭਾਈ! ਉਸ ਪ੍ਰਭੂ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ ਜਿਸ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ । (ਉਹ ਪ੍ਰਭੂ ਨੇ ਹੀ ਭਗਤਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤ ਬਖ਼ਸ਼ੀ ਹੈ ॥੧॥
ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ । ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ ॥੨॥੧੬॥੮੦॥
हुकमनामा – हिंदी अर्थ
बिलावलु महला ५ ॥ परब्रह्म-गुरुदेव ने स्वयं अपने बालक (हरिंगोविंद) की रक्षा की है। मन में सुख-शांति एवं सहज आनंद उत्पन्न हो गया है और हमारी सेवा-भक्ति पूर्ण हो गई है॥ १॥ रहाउ ॥
प्रभु ने स्वयं ही अपने भक्तजनों की विनती सुनी है। जिसका सारे जगत् में बड़ा प्रताप है, उसने रोग मिटाकर बालक को जीवनदान दिया है॥ १॥
अपनी शक्ति द्वारा उसने हमारे सब दोष माफ कर दिए हैं। हे नानक उसने मुझे मनोवांछित फल प्रदान किया है, में उस पर बार बार बलिहारी जाता हूँ। ॥२॥१६॥८०॥
Hukamnama – English Meaning
Bilaaval, Fifth Mehl: The Supreme Lord God, through the Divine Guru, has Himself protected and preserved His children. Celestial peace, tranquility and bliss have come to pass; my service has been perfect. ||1|| Pause ||
God Himself has heard the prayers of His humble devotees. He dispelled my disease, and rejuvenated me; His glorious radiance is so great! ||1||
He has forgiven me for my sins, and interceded with His power. I have been blessed with the fruits of my mind’s desires; Nanak is a sacrifice to Him. ||2||16||80||
https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Source : SGPC
Today’s Hukamnama Sri Darbar Saheb – April 22nd, 2025
AMRIT VELE DA HUKAMNAMA SRI DARBAR SAHIB, AMRITSAR, ANG (668), 22-04-25
ਹੁਕਮਨਾਮਾ (ਪੰਜਾਬੀ)
ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥
ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥
ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥
ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥
ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
हुकमनामा (हिंदी)
धनासरी महला ४ ॥
कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥
हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥
हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥
हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥
तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥
Hukamnama (English)
Dhanaasaree mahalaa 4 ||
Kalijug kaa dharamu kahahu tum bhaaee kiv chhootah ham chhutakaakee || Hari hari japu be(rr)ee hari tulahaa hari japio tarai taraakee ||1||
Hari jee laaj rakhahu hari jan kee || Hari hari japanu japaavahu apanaa ham maagee bhagati ikaakee || rahaau ||
Hari ke sevak se hari piaare jin japio hari bachanaakee || Lekhaa chitr gupati jo likhiaa sabh chhootee jam kee baakee ||2||
Hari ke santt japio mani hari hari lagi sanggati saadh janaa kee || Dineearu sooru trisanaa agani bujhaanee siv chario chanddu chanddaakee ||3||
Tum vad purakh vad agam agochar tum aape aapi apaakee || Jan naanak kau prbh kirapaa keejai kari daasani daas dasaakee ||4||6||
ਹੁਕਮਨਾਮਾ – ਪੰਜਾਬੀ ਵਿਆਖਿਆ
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥
ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ਰਹਾਉ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ॥੨॥
ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ॥੩॥
ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੬॥
हुकमनामा – हिंदी अर्थ
धनासरी महला ४ ॥ हे भाई ! तुम मुझे कलियुग का धर्म बताओ, मैं माया के बन्धनों से मुक्त होने का इच्छुक हूँ, फिर मैं कैसे छूट सकता हूँ? हरि का जाप नाव है और हरि-नाम ही बेड़ा है; जिसने भी हरि का जाप किया है, वह तैराक बनकर भवसागर में से पार हो गया है॥ १॥
हे परमेश्वर ! अपने दास की लाज रखो; मुझ से अपने नाम का जाप करवाओ। मैं तो तुझसे एक तेरी भक्ति की कामना ही करता हूँ॥ रहाउ॥
जिन्होंने हरि की वाणी का जाप किया है, वही वास्तव में हरि के सेवक हैं और वे हरि के प्रिय हैं। चित्र-गुप्त ने उनके कर्मों का जो लेखा लिखा था, यमराज का वह शेष सारा लेखा ही मिट गया है॥ २॥
हरि के संतों ने साधुजनों की संगत में शामिल होकर अपने मन में हरि-नाम का ही जाप किया है। हरि-नाम ने उनके हृदय में स सूर्य रूपी तृष्णा की अग्नि बुझा दी है और उनके हृदय में शीतल रूप चांदनी वाला चांद उदय हो गया है॥३॥
हे प्रभु ! तुम ही विश्व में बड़े महापुरुष एवं अगम्य-अगोचर सर्वव्यापी हो। हे प्रभु ! नानक पर कृपा करो और उसे अपने दासों का दास बना लो॥ ४ ॥ ६॥
Hukamnama – English Meaning
Dhanaasaree, Fourth Mehl: Tell me, O Siblings of Destiny, the religion for this Dark Age of Kali Yuga. I seek emancipation – how can I be emancipated? Meditation on the Lord, Har, Har, is the boat, the raft; meditating on the Lord, the swimmer swims across. ||1||
O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause ||
The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. ||2||
The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. ||3||
You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. ||4||6||
https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Source : SGPC
Today’s Mukhwak | Today’s Hukamnama | SACHKHAND SRI DARBAR SAHEB AMRITSAR
- Today’s Hukamnama Sri Darbar Saheb – April 26th, 2025
- Today’s Hukamnama Sri Darbar Saheb – April 25th, 2025
- Today’s Hukamnama Sri Darbar Saheb – April 24th, 2025
- Today’s Hukamnama Sri Darbar Saheb – April 23rd, 2025
- Today’s Hukamnama Sri Darbar Saheb – April 22nd, 2025
- Today’s Hukamnama Sri Darbar Saheb – April 21st, 2025
- Today’s Hukamnama Sri Darbar Saheb – April 20th, 2025
- Today’s Hukamnama Sri Darbar Saheb – April 19th, 2025
- Today’s Hukamnama Sri Darbar Saheb – April 18th, 2025
- Today’s Hukamnama Sri Darbar Saheb – April 17th, 2025
Nitnem Path
Live Kirtan, Nitnem Path, 10 Guru Sahiban & More