vIrvwr, 6 BwdoN (sMmq 557 nwnkSwhI)
Daily Hukamnama, Sri Harmandir Sahib Amritsar in Punjabi, Hindi, English – August 21st, 2025
ਜੈਤਸਰੀ ਮਹਲਾ ੫ ਘਰੁ ੩ ਦੁਪਦੇ
जैतसरी महला ५ घरु ३ दुपदे
Jaitasaree mahalaa 5 gharu 3 dupade
ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ ।
जैतसरी महला ५ घरु ३ दुपदे
Jaitsree, Fifth Mehl, Third House, Du-Padas:
Guru Arjan Dev ji / Raag Jaitsiri / / Guru Granth Sahib ji – Ang 700 (#30245)
ੴ ਸਤਿਗੁਰ ਪ੍ਰਸਾਦਿ ॥
ੴ सतिगुर प्रसादि ॥
Ik-oamkkaari satigur prsaadi ||
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
ईश्वर एक है, जिसे सतगुरु की कृपा से पाया जा सकता है।
One Universal Creator God. By The Grace Of The True Guru:
Guru Arjan Dev ji / Raag Jaitsiri / / Guru Granth Sahib ji – Ang 700 (#30246)
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥
देहु संदेसरो कहीअउ प्रिअ कहीअउ ॥
Dehu sanddesaro kaheeau pria kaheeau ||
(ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ,
हे सत्संगी सुहागिन सखियो ! मुझे मेरे प्रियतम-परमेश्वर का सन्देश दो, उस प्रिय के बारे में कुछ तो बताओ।
Give me a message from my Beloved – tell me, tell me!
Guru Arjan Dev ji / Raag Jaitsiri / / Guru Granth Sahib ji – Ang 700 (#30247)
ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥
बिसमु भई मै बहु बिधि सुनते कहहु सुहागनि सहीअउ ॥१॥ रहाउ ॥
Bisamu bhaee mai bahu bidhi sunate kahahu suhaagani saheeau ||1|| rahaau ||
ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ । ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ?) ॥੧॥ ਰਹਾਉ ॥
उसके बारे में अनेक प्रकार की बातें सुनकर मैं आश्चर्यचकित हो गई हूँ ॥ १॥ रहाउ ॥
I am wonder-struck, hearing the many reports of Him; tell them to me, O my happy sister soul-brides. ||1|| Pause ||
Guru Arjan Dev ji / Raag Jaitsiri / / Guru Granth Sahib ji – Ang 700 (#30248)
ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥
को कहतो सभ बाहरि बाहरि को कहतो सभ महीअउ ॥
Ko kahato sabh baahari baahari ko kahato sabh maheeau ||
ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ ।
कोई कहता है कि वह शरीर से बाहर ही रहता है और कोई कहता है कि वह सबमें समाया हुआ है।
Some say that He is beyond the world – totally beyond it, while others say that He is totally within it.
Guru Arjan Dev ji / Raag Jaitsiri / / Guru Granth Sahib ji – Ang 700 (#30249)
ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥
बरनु न दीसै चिहनु न लखीऐ सुहागनि साति बुझहीअउ ॥१॥
Baranu na deesai chihanu na lakheeai suhaagani saati bujhaheeau ||1||
ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥
उसका कोई वर्ण दिखाई नहीं देता और कोई चिन्ह भी दिखाई नहीं देता, हे सुहागिनो ! मुझे सत्य बतलाओ॥ १॥
His color cannot be seen, and His pattern cannot be discerned. O happy soul-brides, tell me the truth! ||1||
Guru Arjan Dev ji / Raag Jaitsiri / / Guru Granth Sahib ji – Ang 700 (#30250)
ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥
सरब निवासी घटि घटि वासी लेपु नही अलपहीअउ ॥
Sarab nivaasee ghati ghati vaasee lepu nahee alapaheeau ||
ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ ।
वह परमेश्वर सब में निवास कर रहा है, प्रत्येक शरीर में वे वास करने वाला है, वह माया से निर्लिप्त है और उस पर जीवों के शुभाशुभ कर्मों का कोई दोष नहीं लगता।
He is pervading everywhere, and He dwells in each and every heart; He is not stained – He is unstained.
Guru Arjan Dev ji / Raag Jaitsiri / / Guru Granth Sahib ji – Ang 700 (#30251)
ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
नानकु कहत सुनहु रे लोगा संत रसन को बसहीअउ ॥२॥१॥२॥
Naanaku kahat sunahu re logaa santt rasan ko basaheeau ||2||1||2||
ਨਾਨਕ ਆਖਦਾ ਹੈ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥
नानक कहते हैं कि हे लोगो ! ध्यानपूर्वक सुनो, मेरा परमेश्वर तो संतजनों की रसना पर निवास कर रहा है॥ २ ॥ १ ॥ २ ॥
Says Nanak, listen, O people: He dwells upon the tongues of the Saints. ||2||1||2||
Guru Arjan Dev ji / Raag Jaitsiri / / Guru Granth Sahib ji – Ang 700 (#30252)
https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Source: SGPC