Su`krvwr, 7 BwdoN (sMmq 557 nwnkSwhI)
Daily Hukamnama, Sri Harmandir Sahib Amritsar in Punjabi, Hindi, English – August 25th, 2025
ਸੋਰਠਿ ਮਹਲਾ ੩ ਘਰੁ ੧ ਤਿਤੁਕੀ
सोरठि महला ३ घरु १ तितुकी
Sorathi mahalaa 3 gharu 1 titukee
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ ।
सोरठि महला ३ घरु १ तितुकी
Sorat’h, Third Mehl, First House, Ti-Tukas:
Guru Amardas ji / Raag Sorath / Ashtpadiyan / Guru Granth Sahib ji – Ang 637 (#27751)
ੴ ਸਤਿਗੁਰ ਪ੍ਰਸਾਦਿ ॥
ੴ सतिगुर प्रसादि ॥
Ik-oamkkaari satigur prsaadi ||
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
ईश्वर एक है, जिसे सतगुरु की कृपा से पाया जा सकता है।
One Universal Creator God. By The Grace Of The True Guru:
Guru Amardas ji / Raag Sorath / Ashtpadiyan / Guru Granth Sahib ji – Ang 637 (#27752)
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥
भगता दी सदा तू रखदा हरि जीउ धुरि तू रखदा आइआ ॥
Bhagataa dee sadaa too rakhadaa hari jeeu dhuri too rakhadaa aaiaa ||
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ ।
हे हरि ! तू सदैव ही अपने भक्तों की रक्षा करता आया है, जगत-रचना से ही उनकी लाज बचाता आया है।
You always preserve the honor of Your devotees, O Dear Lord; You have protected them from the very beginning of time.
Guru Amardas ji / Raag Sorath / Ashtpadiyan / Guru Granth Sahib ji – Ang 637 (#27753)
ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥
प्रहिलाद जन तुधु राखि लए हरि जीउ हरणाखसु मारि पचाइआ ॥
Prhilaad jan tudhu raakhi lae hari jeeu hara(nn)aakhasu maari pachaaiaa ||
ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ ।
अपने भक्त प्रहलाद की तूने ही रक्षा की थी और तूने ही नृसिंह अवतार धारण करके दैत्य हिरण्यकशिपु का वध करके उसे नष्ट कर दिया था।
You protected Your servant Prahlaad, O Dear Lord, and annihilated Harnaakhash.
Guru Amardas ji / Raag Sorath / Ashtpadiyan / Guru Granth Sahib ji – Ang 637 (#27754)
ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥
गुरमुखा नो परतीति है हरि जीउ मनमुख भरमि भुलाइआ ॥१॥
Guramukhaa no parateeti hai hari jeeu manamukh bharami bhulaaiaa ||1||
ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ ॥੧॥
हे प्रभु जी ! गुरुमुख व्यक्तियों की तुझ पर पूर्ण आस्था है किन्तु मनमुख व्यक्ति भ्रम में ही भटकते रहते हैं।॥ १॥
The Gurmukhs place their faith in the Dear Lord, but the self-willed manmukhs are deluded by doubt. ||1||
Guru Amardas ji / Raag Sorath / Ashtpadiyan / Guru Granth Sahib ji – Ang 637 (#27755)
ਹਰਿ ਜੀ ਏਹ ਤੇਰੀ ਵਡਿਆਈ ॥
हरि जी एह तेरी वडिआई ॥
Hari jee eh teree vadiaaee ||
ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ ।
हे परमेश्वर ! यह तेरी ही बड़ाई है।
O Dear Lord, this is Your Glory.
Guru Amardas ji / Raag Sorath / Ashtpadiyan / Guru Granth Sahib ji – Ang 637 (#27756)
ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥
भगता की पैज रखु तू सुआमी भगत तेरी सरणाई ॥ रहाउ ॥
Bhagataa kee paij rakhu too suaamee bhagat teree sara(nn)aaee || rahaau ||
ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ ਰਹਾਉ ॥
हे स्वामी ! तू अपने भक्तों की लाज रखना, क्योंकि भक्त तो तेरी ही शरण में रहते हैं।॥ रहाउ॥
You preserve the honor of Your devotees, O Lord Master; Your devotees seek Your Sanctuary. || Pause ||
Guru Amardas ji / Raag Sorath / Ashtpadiyan / Guru Granth Sahib ji – Ang 637 (#27757)
ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥
भगता नो जमु जोहि न साकै कालु न नेड़ै जाई ॥
Bhagataa no jamu johi na saakai kaalu na ne(rr)ai jaaee ||
ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ,
भक्तों को तो यमराज भी स्पर्श नहीं कर सकता और न ही काल (मृत्यु) उनके निकट जाता है।
The Messenger of Death cannot touch Your devotees; death cannot even approach them.
Guru Amardas ji / Raag Sorath / Ashtpadiyan / Guru Granth Sahib ji – Ang 637 (#27758)
ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥
केवल राम नामु मनि वसिआ नामे ही मुकति पाई ॥
Keval raam naamu mani vasiaa naame hee mukati paaee ||
(ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ ।
भक्तों के मन में तो केवल राम-नाम ही बसा हुआ है और नाम द्वारा ही वे मुक्ति प्राप्त करते हैं।
The Name of the Lord alone abides in their minds; through the Naam, the Name of the Lord, they find liberation.
Guru Amardas ji / Raag Sorath / Ashtpadiyan / Guru Granth Sahib ji – Ang 637 (#27759)
ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥
रिधि सिधि सभ भगता चरणी लागी गुर कै सहजि सुभाई ॥२॥
Ridhi sidhi sabh bhagataa chara(nn)ee laagee gur kai sahaji subhaaee ||2||
ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ ॥੨॥
गुरु के सहज स्वभाव के कारण सभी ऋद्धियाँ एवं सिद्धियाँ भक्तों के चरणों में लगी रहती हैं।॥ २॥
Wealth and all the spiritual powers of the Siddhis fall at the feet of the Lord’s devotees; they obtain peace and poise from the Guru. ||2||
Guru Amardas ji / Raag Sorath / Ashtpadiyan / Guru Granth Sahib ji – Ang 637 (#27760)
ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥
मनमुखा नो परतीति न आवी अंतरि लोभ सुआउ ॥
Manamukhaa no parateeti na aavee anttari lobh suaau ||
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ ।
स्वेच्छाचारी पुरुषों के भीतर तो भगवान के प्रति बिल्कुल आस्था नहीं होती, उनके भीतर तो लोभ एवं स्वार्थ की भावना ही बनी रहती है।
The self-willed manmukhs have no faith; they are filled with greed and self-interest.
Guru Amardas ji / Raag Sorath / Ashtpadiyan / Guru Granth Sahib ji – Ang 637 (#27761)
ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥
गुरमुखि हिरदै सबदु न भेदिओ हरि नामि न लागा भाउ ॥
Guramukhi hiradai sabadu na bhedio hari naami na laagaa bhaau ||
ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ ।
गुरु के सान्निध्य में रहकर उनके हृदय में शब्द का भेदन नहीं होता और न ही हरि-नाम से उनका प्रेम होता है।
They are not Gurmukh – they do not understand the Word of the Shabad in their hearts; they do not love the Naam, the Name of the Lord.
Guru Amardas ji / Raag Sorath / Ashtpadiyan / Guru Granth Sahib ji – Ang 637 (#27762)
ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥
कूड़ कपट पाजु लहि जासी मनमुख फीका अलाउ ॥३॥
Koo(rr) kapat paaju lahi jaasee manamukh pheekaa alaau ||3||
ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ । ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ ॥੩॥
मनमुख व्यक्ति हमेशा ही रुक्ष एवं कटु वचन बोलते हैं और उनके झूठ एवं कपट का ढोंग प्रत्यक्ष होकर उतर जाता है।॥ ३॥
Their masks of falsehood and hypocrisy shall fall off; the self-willed manmukhs speak with insipid words. ||3||
Guru Amardas ji / Raag Sorath / Ashtpadiyan / Guru Granth Sahib ji – Ang 637 (#27763)
ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥
भगता विचि आपि वरतदा प्रभ जी भगती हू तू जाता ॥
Bhagataa vichi aapi varatadaa prbh jee bhagatee hoo too jaataa ||
ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ ।
हे प्रभु ! तू स्वयं ही अपने भक्तों में प्रवृत रहता है; तू भक्ति के द्वारा ही जाना जाता है।
You are pervading through Your devotees, O Dear God; through Your devotees, You are known.
Guru Amardas ji / Raag Sorath / Ashtpadiyan / Guru Granth Sahib ji – Ang 637 (#27764)
ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥
माइआ मोह सभ लोक है तेरी तू एको पुरखु बिधाता ॥
Maaiaa moh sabh lok hai teree too eko purakhu bidhaataa ||
ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ,
तेरी माया का मोह सब लोगों में रमा हुआ है और एक तू ही परमपुरुष विधाता है।
All the people are enticed by Maya; they are Yours, Lord – You alone are the Architect of Destiny.
Guru Amardas ji / Raag Sorath / Ashtpadiyan / Guru Granth Sahib ji – Ang 637 (#27765)
ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥
हउमै मारि मनसा मनहि समाणी गुर कै सबदि पछाता ॥४॥
Haumai maari manasaa manahi samaa(nn)ee gur kai sabadi pachhaataa ||4||
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ ॥੪॥
अपने आत्माभिमान को नष्ट करके एवं तृष्णा को मन में ही मिटा कर मैंने गुरु के शब्द द्वारा परम-सत्य को पहचान लिया है॥ ४॥
Overcoming my egotism and quieting the desires within my mind, I have come to realize the Word of the Guru’s Shabad. ||4||
Guru Amardas ji / Raag Sorath / Ashtpadiyan / Guru Granth Sahib ji – Ang 638 (#27766)
ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥
अचिंत कम करहि प्रभ तिन के जिन हरि का नामु पिआरा ॥
Achintt kamm karahi prbh tin ke jin hari kaa naamu piaaraa ||
ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ ।
जिन लोगों को हरि का नाम प्यारा लगता है, प्रभु उनके सभी कार्य सहज ही संवार देता है।
God automatically does the work of those who love the Name of the Lord.
Guru Amardas ji / Raag Sorath / Ashtpadiyan / Guru Granth Sahib ji – Ang 638 (#27767)
ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥
गुर परसादि सदा मनि वसिआ सभि काज सवारणहारा ॥
Gur parasaadi sadaa mani vasiaa sabhi kaaj savaara(nn)ahaaraa ||
ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ ।
सभी कार्य संवारने वाला परमात्मा गुरु की अपार कृपा से सदा ही मन में बसा रहता है।
By Guru’s Grace, he ever dwells in their minds, and He resolves all their affairs.
Guru Amardas ji / Raag Sorath / Ashtpadiyan / Guru Granth Sahib ji – Ang 638 (#27768)
ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥
ओना की रीस करे सु विगुचै जिन हरि प्रभु है रखवारा ॥५॥
Onaa kee rees kare su viguchai jin hari prbhu hai rakhavaaraa ||5||
ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ ॥੫॥
जिनका मेरा हरि-प्रभु रखवाला है, जो उनकी रीस करता है, वह नष्ट हो जाता है॥ ५॥
Whoever challenges them is destroyed; they have the Lord God as their Savior. ||5||
Guru Amardas ji / Raag Sorath / Ashtpadiyan / Guru Granth Sahib ji – Ang 638 (#27769)
ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥
बिनु सतिगुर सेवे किनै न पाइआ मनमुखि भउकि मुए बिललाई ॥
Binu satigur seve kinai na paaiaa manamukhi bhauki mue bilalaaee ||
ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ ।
सतगुरु की सेवा किए बिना कभी किसी को परमात्मा की प्राप्ति नहीं हुई। मनमुख व्यक्ति तो रोते एवं चिल्लाते हुए ही प्राण त्याग गए हैं और
Without serving the True Guru, no one finds the Lord; the self-willed manmukhs die crying out in pain.
Guru Amardas ji / Raag Sorath / Ashtpadiyan / Guru Granth Sahib ji – Ang 638 (#27770)
ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥
आवहि जावहि ठउर न पावहि दुख महि दुखि समाई ॥
Aavahi jaavahi thaur na paavahi dukh mahi dukhi samaaee ||
ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ ।
योनि-चक्र में फँसकर जन्मते-मरते ही रहते हैं और कोई सुख का स्थान नहीं पाते। वे तो दुःख में दुखी रहकर मिट जाते हैं।
They come and go, and find no place of rest; in pain and suffering, they perish.
Guru Amardas ji / Raag Sorath / Ashtpadiyan / Guru Granth Sahib ji – Ang 638 (#27771)
ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥
गुरमुखि होवै सु अम्रितु पीवै सहजे साचि समाई ॥६॥
Guramukhi hovai su ammmritu peevai sahaje saachi samaaee ||6||
ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ॥੬॥
यदि कोई गुरुमुख बन जाता है तो वह नामामृत का पान करके सहज ही सत्य में समा जाता है॥ ६॥
But one who becomes Gurmukh drinks in the Ambrosial Nectar, and is easily absorbed in the True Name. ||6||
Guru Amardas ji / Raag Sorath / Ashtpadiyan / Guru Granth Sahib ji – Ang 638 (#27772)
ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥
बिनु सतिगुर सेवे जनमु न छोडै जे अनेक करम करै अधिकाई ॥
Binu satigur seve janamu na chhodai je anek karam karai adhikaaee ||
ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ ।
सतगुरु की सेवा किए बिना मनुष्य को जन्मों का बन्धन नहीं छोड़ता, चाहे वे कितने ही प्रकार के अनेक कर्मकाण्ड करता रहे।
Without serving the True Guru, one cannot escape reincarnation, even by performing numerous rituals.
Guru Amardas ji / Raag Sorath / Ashtpadiyan / Guru Granth Sahib ji – Ang 638 (#27773)
ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥
वेद पड़हि तै वाद वखाणहि बिनु हरि पति गवाई ॥
Ved pa(rr)ahi tai vaad vakhaa(nn)ahi binu hari pati gavaaee ||
(ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ । (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ ।
जो वेदों का अध्ययन करते हैं, वे भी वाद-विवाद में ही रहते हैं और परमात्मा के बिना अपना मान-सम्मान गंवा देते हैं।
Those who read the Vedas, and argue and debate without the Lord, lose their honor.
Guru Amardas ji / Raag Sorath / Ashtpadiyan / Guru Granth Sahib ji – Ang 638 (#27774)
ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥
सचा सतिगुरु साची जिसु बाणी भजि छूटहि गुर सरणाई ॥७॥
Sachaa satiguru saachee jisu baa(nn)ee bhaji chhootahi gur sara(nn)aaee ||7||
ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਹੈ । ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ ॥੭॥
सतगुरु सत्य है, जिसकी वाणी भी सत्य है। गुरु की शरण में आने से ही मनुष्य की मुक्ति हो जाती है।॥ ७॥
True is the True Guru, and True is the Word of His Bani; in the Guru’s Sanctuary, one is saved. ||7||
Guru Amardas ji / Raag Sorath / Ashtpadiyan / Guru Granth Sahib ji – Ang 638 (#27775)
ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥
जिन हरि मनि वसिआ से दरि साचे दरि साचै सचिआरा ॥
Jin hari mani vasiaa se dari saache dari saachai sachiaaraa ||
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ ।
जिनके हृदय में ईश्वर का वास हो गया है, वे उसके दरबार में सच्चे हैं और सत्य के दरबार में वे सत्यशील ही कहलाए जाते हैं।
Those whose minds are filled with the Lord are judged as true in the Court of the Lord; they are hailed as true in the True Court.
Guru Amardas ji / Raag Sorath / Ashtpadiyan / Guru Granth Sahib ji – Ang 638 (#27776)
ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥
ओना दी सोभा जुगि जुगि होई कोइ न मेटणहारा ॥
Onaa dee sobhaa jugi jugi hoee koi na meta(nn)ahaaraa ||
ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ ।
उनकी शोभा युगों-युगान्तरों में लोकप्रिय होती है और कोई भी इसे मिटा नहीं सकता।
Their praises echo throughout the ages, and no one can erase them.
Guru Amardas ji / Raag Sorath / Ashtpadiyan / Guru Granth Sahib ji – Ang 638 (#27777)
ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
नानक तिन कै सद बलिहारै जिन हरि राखिआ उरि धारा ॥८॥१॥
Naanak tin kai sad balihaarai jin hari raakhiaa uri dhaaraa ||8||1||
ਹੇ ਨਾਨਕ! (ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ ॥੮॥੧॥
जिन्होंने भगवान को अपने हृदय में धारण किया हुआ है; नानक हमेशा ही उन पर कुर्बान जाता है॥ ८॥ १॥
Nanak is forever a sacrifice to those who enshrine the Lord within their hearts. ||8||1||
Guru Amardas ji / Raag Sorath / Ashtpadiyan / Guru Granth Sahib ji – Ang 638 (#27778)
https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Source: SGPC