Sincrvwr, 23 k`qk (sMmq 557 nwnkSwhI)

Daily Hukamnama, Sri Harmandir Sahib Amritsar in Punjabi, Hindi, English – November 8th, 2025
ਗੂਜਰੀ ਮਹਲਾ ੪ ਘਰੁ ੨
गूजरी महला ४ घरु २
Goojaree mahalaa 4 gharu 2
ਰਾਗ ਗੂਜਰੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ।
गूजरी महला ४ घरु २
Goojaree, Fourth Mehl, Second House:
Guru Ramdas ji / Raag Gujri / Ashtpadiyan / Guru Granth Sahib ji – Ang 506 (#22693)
ੴ ਸਤਿਗੁਰ ਪ੍ਰਸਾਦਿ ॥
ੴ सतिगुर प्रसादि ॥
Ik-oamkkaari satigur prsaadi ||
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
ईश्वर एक है, जिसे सतगुरु की कृपा से पाया जा सकता है।
One Universal Creator God. By The Grace Of The True Guru:
Guru Ramdas ji / Raag Gujri / Ashtpadiyan / Guru Granth Sahib ji – Ang 506 (#22694)
ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥
हरि बिनु जीअरा रहि न सकै जिउ बालकु खीर अधारी ॥
Hari binu jeearaa rahi na sakai jiu baalaku kheer adhaaree ||
ਮੇਰੀ ਕਮਜ਼ੋਰ ਜਿੰਦ ਪਰਮਾਤਮਾ (ਦੇ ਮਿਲਾਪ) ਤੋਂ ਬਿਨਾ ਧੀਰਜ ਨਹੀਂ ਫੜ ਸਕਦੀ, ਜਿਵੇਂ ਛੋਟਾ ਬਾਲ ਦੁੱਧ ਦੇ ਸਹਾਰੇ ਹੀ ਰਹਿ ਸਕਦਾ ਹੈ ।
भगवान के बिना मेरा यह मन (जीवित) रह नहीं सकता, जैसे दूध के आधार पर रहने वाला बालक दूध के बिना नहीं रह सकता।
Without the Lord, my soul cannot survive, like an infant without milk.
Guru Ramdas ji / Raag Gujri / Ashtpadiyan / Guru Granth Sahib ji – Ang 506 (#22695)
ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥
अगम अगोचर प्रभु गुरमुखि पाईऐ अपुने सतिगुर कै बलिहारी ॥१॥
Agam agochar prbhu guramukhi paaeeai apune satigur kai balihaaree ||1||
ਉਹ ਪ੍ਰਭੂ, ਜੋ ਅਪਹੁੰਚ ਹੈ (ਜਿਸ ਤਕ ਜੀਵ ਆਪਣੀ ਸਿਆਣਪ ਦੇ ਬਲ ਨਾਲ ਨਹੀਂ ਪਹੁੰਚ ਸਕਦਾ), ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ, (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ (ਸਦਾ) ਸਦਕੇ ਜਾਂਦਾ ਹਾਂ ॥੧॥
अगम्य, अगोचर प्रभु गुरु के माध्यम से ही पाया जा सकता है। इसलिए मैं अपने सतिगुरु पर बलिहारी जाता हूँ॥ १॥
The inaccessible and incomprehensible Lord God is obtained by the Gurmukh; I am a sacrifice to my True Guru. ||1||
Guru Ramdas ji / Raag Gujri / Ashtpadiyan / Guru Granth Sahib ji – Ang 506 (#22696)
ਮਨ ਰੇ ਹਰਿ ਕੀਰਤਿ ਤਰੁ ਤਾਰੀ ॥
मन रे हरि कीरति तरु तारी ॥
Man re hari keerati taru taaree ||
ਹੇ (ਮੇਰੇ) ਮਨ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਦਾ ਜਤਨ ਕਰਿਆ ਕਰ ।
हे मन ! हरि की यश-कीर्ति संसार-सागर से पार होने के लिए एक जहाज है।
O my mind, the Kirtan of the Lord’s Praise is a boat to carry you across.
Guru Ramdas ji / Raag Gujri / Ashtpadiyan / Guru Granth Sahib ji – Ang 506 (#22697)
ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥
गुरमुखि नामु अम्रित जलु पाईऐ जिन कउ क्रिपा तुमारी ॥ रहाउ ॥
Guramukhi naamu ammmrit jalu paaeeai jin kau kripaa tumaaree || rahaau ||
ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਗੁਰੂ ਦੀ ਸਰਨ ਪਿਆਂ ਮਿਲਦਾ ਹੈ । (ਪਰ, ਹੇ ਪ੍ਰਭੂ! ਤੇਰਾ ਨਾਮ-ਜਲ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੋਵੇ । ਰਹਾਉ ॥
हे प्रभु ! जिन पर तुम्हारी कृपा-दृष्टि होती है, वह गुरु की शरण में नाम रूपी अमृत-जल को प्राप्त कर लेते हैं। रहाउ॥
The Gurmukhs obtain the Ambrosial Water of the Naam, the Name of the Lord. You bless them with Your Grace. || Pause ||
Guru Ramdas ji / Raag Gujri / Ashtpadiyan / Guru Granth Sahib ji – Ang 506 (#22698)
ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥
सनक सनंदन नारद मुनि सेवहि अनदिनु जपत रहहि बनवारी ॥
Sanak sananddan naarad muni sevahi anadinu japat rahahi banavaaree ||
(ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ) ਸਨਕ ਸਨੰਦਨ (ਆਦਿਕ ਰਿਸ਼ੀ) ਨਾਰਦ (ਆਦਿਕ) ਮੁਨੀ ਜਗਤ ਦੇ ਮਾਲਕ-ਪ੍ਰਭੂ ਦੀ ਹੀ ਸੇਵਾ-ਭਗਤੀ ਕਰਦੇ (ਰਹੇ) ਹਨ, ਹਰ ਵੇਲੇ (ਪ੍ਰਭੂ ਦਾ ਨਾਮ ਹੀ) ਜਪਦੇ (ਰਹੇ) ਹਨ ।
सनक, सनंदन एवं नारद मुनि इत्यादि बनवारी प्रभु की सेवा-उपासना करते हैं और रात-दिन प्रभु-नाम का जाप करने में मग्न हैं।
Sanak, Sanandan and Naarad the sage serve You; night and day, they continue to chant Your Name, O Lord of the jungle.
Guru Ramdas ji / Raag Gujri / Ashtpadiyan / Guru Granth Sahib ji – Ang 507 (#22699)
ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥
सरणागति प्रहलाद जन आए तिन की पैज सवारी ॥२॥
Sara(nn)aagati prhalaad jan aae tin kee paij savaaree ||2||
ਪ੍ਰਹਲਾਦ (ਆਦਿਕ ਜੇਹੜੇ ਜੇਹੜੇ) ਭਗਤ ਪਰਮਾਤਮਾ ਦੀ ਸਰਨ ਆਏ, ਪਰਮਾਤਮਾ ਉਹਨਾਂ ਦੀ ਇੱਜ਼ਤ ਬਚਾਂਦਾ ਰਿਹਾ ॥੨॥
हे प्रभु ! जब भक्त प्रहलाद तेरी शरण में आया था तो तूने उसकी लाज रख ली थी॥ २॥
Slave Prahlaad sought Your Sanctuary, and You saved his honor. ||2||
Guru Ramdas ji / Raag Gujri / Ashtpadiyan / Guru Granth Sahib ji – Ang 507 (#22700)
ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥
अलख निरंजनु एको वरतै एका जोति मुरारी ॥
Alakh niranjjanu eko varatai ekaa joti muraaree ||
ਸਾਰੇ ਜਗਤ ਵਿਚ ਇਕ ਅਦ੍ਰਿਸ਼ਟ ਤੇ ਨਿਰਲੇਪ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੇ ਸੰਸਾਰ ਵਿਚ ਪਰਮਾਤਮਾ ਦਾ ਹੀ ਨੂਰ ਪ੍ਰਕਾਸ਼ ਕਰ ਰਿਹਾ ਹੈ ।
अलख निरंजन एक ईश्वर ही सर्वव्यापक है तथा एक उसकी ज्योति ही समूची सृष्टि में प्रज्वलित हो रही है।
The One unseen immaculate Lord is pervading everywhere, as is the Light of the Lord.
Guru Ramdas ji / Raag Gujri / Ashtpadiyan / Guru Granth Sahib ji – Ang 507 (#22701)
ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥
सभि जाचिक तू एको दाता मागहि हाथ पसारी ॥३॥
Sabhi jaachik too eko daataa maagahi haath pasaaree ||3||
ਹੇ ਪ੍ਰਭੂ! ਇਕ ਤੂੰ ਹੀ (ਸਭ ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈਂ, ਸਾਰੇ ਜੀਵ (ਤੇਰੇ ਦਰ ਤੇ) ਮੰਗਤੇ ਹਨ (ਤੇਰੇ ਅੱਗੇ) ਹੱਥ ਖਿਲਾਰ ਕੇ ਮੰਗ ਰਹੇ ਹਨ ॥੩॥
हे प्रभु ! एक तू ही दाता है, शेष सभी याचक हैं, अपना हाथ फैलाकर सभी तुझसे दान मॉगते हैं।॥ ३॥
All are beggars, You alone are the Great Giver. Reaching out our hands, we beg from You. ||3||
Guru Ramdas ji / Raag Gujri / Ashtpadiyan / Guru Granth Sahib ji – Ang 507 (#22702)
ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥
भगत जना की ऊतम बाणी गावहि अकथ कथा नित निआरी ॥
Bhagat janaa kee utam baa(nn)ee gaavahi akath kathaa nit niaaree ||
ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਬਚਨ ਅਮੋਲਕ ਹੋ ਜਾਂਦੇ ਹਨ, ਉਹ ਸਦਾ ਉਸ ਪਰਮਾਤਮਾ ਦੀ ਅਨੋਖੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।
भक्तजनों की वाणी सर्वोत्तम है। वे सदा प्रभु की निराली एवं अकथनीय कथा गायन करते रहते हैं।
The speech of the humble devotees is sublime; they sing continually the wondrous, Unspoken Speech of the Lord.
Guru Ramdas ji / Raag Gujri / Ashtpadiyan / Guru Granth Sahib ji – Ang 507 (#22703)
ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥
सफल जनमु भइआ तिन केरा आपि तरे कुल तारी ॥४॥
Saphal janamu bhaiaa tin keraa aapi tare kul taaree ||4||
(ਸਿਫ਼ਤ-ਸਾਲਾਹ ਦੀ ਬਰਕਤਿ ਨਾਲ) ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ ਲੰਘਾ ਲੈਂਦੇ ਹਨ ॥੪॥
उनका जन्म सफल हो जाता है, वे स्वयं संसार-सागर से पार हो जाते हैं और अपनी कुल का भी उद्धार कर लेते हैं।॥ ४॥
Their lives become fruitful; they save themselves, and all their generations. ||4||
Guru Ramdas ji / Raag Gujri / Ashtpadiyan / Guru Granth Sahib ji – Ang 507 (#22704)
ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥
मनमुख दुबिधा दुरमति बिआपे जिन अंतरि मोह गुबारी ॥
Manamukh dubidhaa duramati biaape jin anttari moh gubaaree ||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਚਿੱਤਾ-ਪਨ ਵਿਚ ਤੇ ਭੈੜੀ ਮਤਿ (ਦੇ ਪ੍ਰਭਾਵ) ਵਿਚ ਫਸੇ ਰਹਿੰਦੇ ਹਨ, ਕਿਉਂਕਿ ਉਹਨਾਂ ਦੇ ਹਿਰਦੇ ਵਿਚ (ਮਾਇਆ ਦੇ) ਮੋਹ ਦਾ ਹਨੇਰਾ ਪਿਆ ਰਹਿੰਦਾ ਹੈ ।
स्वेच्छाचारी लोग दुविधा एवं दुर्मति में फँसे हुए हैं। उनके भीतर सांसारिक मोह का अन्धेरा है।
The self-willed manmukhs are engrossed in duality and evil-mindedness; within them is the darkness of attachment.
Guru Ramdas ji / Raag Gujri / Ashtpadiyan / Guru Granth Sahib ji – Ang 507 (#22705)
ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥
संत जना की कथा न भावै ओइ डूबे सणु परवारी ॥५॥
Santt janaa kee kathaa na bhaavai oi doobe sa(nn)u paravaaree ||5||
(ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ) ਸੰਤ ਜਨਾਂ ਦੀ (ਕੀਤੀ ਹੋਈ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ) ਗੱਲ ਨਹੀਂ ਸੁਖਾਂਦੀ (ਇਸ ਵਾਸਤੇ) ਉਹ ਆਪਣੇ ਪਰਵਾਰ ਸਮੇਤ (ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ ॥੫॥
उन्हें सन्तजनों की कथा पसंद नहीं आती। इसलिए वे अपने परिवार सहित संसार-सागर में डूब जाते हैं।॥ ५॥
They do not love the sermon of the humble Saints, and they are drowned along with their families. ||5||
Guru Ramdas ji / Raag Gujri / Ashtpadiyan / Guru Granth Sahib ji – Ang 507 (#22706)
ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥
निंदकु निंदा करि मलु धोवै ओहु मलभखु माइआधारी ॥
Ninddaku ninddaa kari malu dhovai ohu malabhakhu maaiaadhaaree ||
ਨਿੰਦਾ ਕਰਨ ਵਾਲਾ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ (ਉਹਨਾਂ ਦੇ ਕੀਤੇ ਮੰਦ-ਕਰਮਾਂ ਦੀ) ਮੈਲ ਤਾਂ ਧੋ ਦੇਂਦਾ ਹੈ, ਪਰ ਉਹ ਆਪ ਮਾਇਆ-ਵੇੜ੍ਹਿਆ ਮਨੁੱਖ ਪਰਾਈ ਮੈਲ ਖਾਣ ਦਾ ਆਦੀ ਬਣ ਜਾਂਦਾ ਹੈ ।
निंदक निंदा करके दूसरों की मैल साफ करता है। वह मलभक्षी एवं मायाधारी है और
By slandering, the slanderer washes the filth off others; he is an eater of filth, and a worshipper of Maya.
Guru Ramdas ji / Raag Gujri / Ashtpadiyan / Guru Granth Sahib ji – Ang 507 (#22707)
ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥
संत जना की निंदा विआपे ना उरवारि न पारी ॥६॥
Santt janaa kee ninddaa viaape naa uravaari na paaree ||6||
ਜੇਹੜੇ ਮਨੁੱਖ ਸੰਤ ਜਨਾਂ ਦੀ ਨਿੰਦਾ ਕਰਨ ਵਿਚ ਫਸੇ ਰਹਿੰਦੇ ਹਨ ਉਹ (ਇਸ ਨਿੰਦਾ ਦੇ ਸਮੁੰਦਰ ਵਿਚੋਂ) ਨਾਹ ਉਰਲੇ ਪਾਸੇ ਆ ਸਕਦੇ ਹਨ, ਨਾਹ ਪਰਲੇ ਪਾਸੇ ਲੰਘ ਸਕਦੇ ਹਨ ॥੬॥
संतजनों की निंदा करने में ही प्रवृत्त रहता है, इससे न वह इधर का होता है और न ही पार होता है॥ ६॥
He indulges in the slander of the humble Saints; he is neither on this shore, nor the shore beyond. ||6||
Guru Ramdas ji / Raag Gujri / Ashtpadiyan / Guru Granth Sahib ji – Ang 507 (#22708)
ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥
एहु परपंचु खेलु कीआ सभु करतै हरि करतै सभ कल धारी ॥
Ehu parapancchu khelu keeaa sabhu karatai hari karatai sabh kal dhaaree ||
(ਪਰ, ਜੀਵਾਂ ਦੇ ਭੀ ਕੀਹ ਵੱਸ?) ਇਹ ਸਾਰਾ ਜਗਤ-ਤਮਾਸ਼ਾ ਕਰਤਾਰ ਨੇ ਆਪ ਬਣਾਇਆ ਹੈ, ਕਰਤਾਰ ਨੇ ਹੀ ਇਸ ਵਿਚ ਆਪਣੀ ਸੱਤਾ ਟਿਕਾਈ ਹੋਈ ਹੈ ।
यह समूचा जगत का प्रपंच खेल रचनाकार ने ही रचा है तथा रचनाकार प्रभु ने ही सभी के भीतर अपनी सत्ता कायम की है।
All this worldly drama is set in motion by the Creator Lord; He has infused His almighty strength into all.
Guru Ramdas ji / Raag Gujri / Ashtpadiyan / Guru Granth Sahib ji – Ang 507 (#22709)
ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥
हरि एको सूतु वरतै जुग अंतरि सूतु खिंचै एकंकारी ॥७॥
Hari eko sootu varatai jug anttari sootu khincchai ekankkaaree ||7||
ਸਾਰੇ ਜਗਤ ਵਿਚ ਸਿਰਫ਼ ਪਰਮਾਤਮਾ ਦੀ ਸੱਤਾ ਦਾ ਧਾਗਾ ਪਸਰਿਆ ਹੋਇਆ ਹੈ, ਜਦੋਂ ਉਹ ਇਸ ਧਾਗੇ ਨੂੰ ਖਿੱਚ ਲੈਂਦਾ ਹੈ (ਤਾਂ ਜਗਤ-ਤਮਾਸ਼ਾ ਅਲੋਪ ਹੋ ਜਾਂਦਾ ਹੈ, ਤੇ) ਪਰਮਾਤਮਾ ਆਪ ਹੀ ਆਪ ਰਹਿ ਜਾਂਦਾ ਹੈ ॥੭॥
एक हरि-प्रभु का धागा ही जगत में क्रियाशील है। जब वह धागे को खींच लेता है तो सृष्टि का नाश हो जाता है और केवल एक ऑकार प्रभु ही रह जाता है॥ ७ ॥
The thread of the One Lord runs through the world; when He pulls out this thread, the One Creator alone remains. ||7||
Guru Ramdas ji / Raag Gujri / Ashtpadiyan / Guru Granth Sahib ji – Ang 507 (#22710)
ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥
रसनि रसनि रसि गावहि हरि गुण रसना हरि रसु धारी ॥
Rasani rasani rasi gaavahi hari gu(nn) rasanaa hari rasu dhaaree ||
(ਜੇਹੜੇ ਮਨੁੱਖ ਇਸ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤਿ ਪਾਰ ਲੰਘਣਾ ਚਾਹੁੰਦੇ ਹਨ ਉਹ) ਸਦਾ ਹੀ ਬੜੇ ਪ੍ਰੇਮ ਪਿਆਰ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ-ਰਸ ਨੂੰ ਚੱਖਦੀ ਰਹਿੰਦੀ ਹੈ ।
जो अपनी जीभ से स्वाद ले-लेकर हरि का गुणगान करते रहते हैं, उनकी जीभ हरि रस चखती रहती है।
With their tongues, they sing the Glorious Praises of the Lord, and savor Them. They place the sublime essence of the Lord upon their tongues, and savor it.
Guru Ramdas ji / Raag Gujri / Ashtpadiyan / Guru Granth Sahib ji – Ang 507 (#22711)
ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥
नानक हरि बिनु अवरु न मागउ हरि रस प्रीति पिआरी ॥८॥१॥७॥
Naanak hari binu avaru na maagau hari ras preeti piaaree ||8||1||7||
ਹੇ ਨਾਨਕ! ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੁਝ ਨਹੀਂ ਮੰਗਦਾ (ਮੈਂ ਇਹੀ ਚਾਹੁੰਦਾ ਹਾਂ ਕਿ) ਪਰਮਾਤਮਾ ਦੇ ਨਾਮ ਰਸ ਦੀ ਪ੍ਰੀਤ ਪਿਆਰੀ ਲੱਗਦੀ ਰਹੇ ॥੮॥੧॥੭॥
हे नानक ! हरि के अलावा मैं कुछ भी नहीं माँगता, क्योंकि हरि-रस की प्रीति ही मुझे प्यारी लगती है॥ ८॥ १॥ ७॥
O Nanak, other than the Lord, I ask for nothing else; I am in love with the Love of the Lord’s sublime essence. ||8||1||7||
Guru Ramdas ji / Raag Gujri / Ashtpadiyan / Guru Granth Sahib ji – Ang 507 (#22712)
https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Source: SGPC
