Daily Hukamnama Sri Darbar Sahib – September 27th, 2025

Sincrvwr, 12 A`sU (sMmq 557 nwnkSwhI)

Hukamnama Image


Daily Hukamnama, Sri Harmandir Sahib Amritsar in Punjabi, Hindi, English – September 27th, 2025

ਸੂਹੀ ਮਹਲਾ ੧ ॥

सूही महला १ ॥

Soohee mahalaa 1 ||

सूही महला १ ॥

Soohee, First Mehl:

Guru Nanak Dev ji / Raag Suhi / / Guru Granth Sahib ji – Ang 730 (#31401)

ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥

कउण तराजी कवणु तुला तेरा कवणु सराफु बुलावा ॥

Kau(nn) taraajee kava(nn)u tulaa teraa kava(nn)u saraaphu bulaavaa ||

ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ ।

हे ईश्वर ! वह कौन-सा तराजू है, कौन-सा तुला है, जिसमें मैं तेरे गुणों का भार तोलूं ?

What scale, what weights, and what assayer shall I call for You, Lord?

Guru Nanak Dev ji / Raag Suhi / / Guru Granth Sahib ji – Ang 730 (#31402)

ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥

कउणु गुरू कै पहि दीखिआ लेवा कै पहि मुलु करावा ॥१॥

Kau(nn)u guroo kai pahi deekhiaa levaa kai pahi mulu karaavaa ||1||

ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥

तेरी महिमा की परख करने के लिए मैं किस सर्राफ को बुलाऊँ ? कौन-से गुरु के पास दीक्षा लूं, और किससे मैं मूल्यांकन कराऊँ ? ॥ १॥

From what guru should I receive instruction? By whom should I have Your value appraised? ||1||

Guru Nanak Dev ji / Raag Suhi / / Guru Granth Sahib ji – Ang 730 (#31403)


ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥

मेरे लाल जीउ तेरा अंतु न जाणा ॥

Mere laal jeeu teraa anttu na jaa(nn)aa ||

ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ) ।

हे मेरे प्यारे प्रभु ! मैं तेरा रहस्य नहीं जानता।

O my Dear Beloved Lord, Your limits are not known.

Guru Nanak Dev ji / Raag Suhi / / Guru Granth Sahib ji – Ang 731 (#31404)

ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥

तूं जलि थलि महीअलि भरिपुरि लीणा तूं आपे सरब समाणा ॥१॥ रहाउ ॥

Toonn jali thali maheeali bharipuri lee(nn)aa toonn aape sarab samaa(nn)aa ||1|| rahaau ||

ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥

तू जल, पृथ्वी एवं आकाश में भरपूर है और तू स्वयं ही सबमें समाया हुआ है।॥ १॥ रहाउ॥

You pervade the water, the land, and the sky; You Yourself are All-pervading. ||1|| Pause ||

Guru Nanak Dev ji / Raag Suhi / / Guru Granth Sahib ji – Ang 731 (#31405)


ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥

मनु ताराजी चितु तुला तेरी सेव सराफु कमावा ॥

Manu taaraajee chitu tulaa teree sev saraaphu kamaavaa ||

ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ,

हे परमात्मा ! मेरा मन ही तराजू है और मेरा चित ही तुला है। मैं तेरी उपासना करूँ, यही सर्राफ है।

Mind is the scale, consciousness the weights, and the performance of Your service is the appraiser.

Guru Nanak Dev ji / Raag Suhi / / Guru Granth Sahib ji – Ang 731 (#31406)

ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥

घट ही भीतरि सो सहु तोली इन बिधि चितु रहावा ॥२॥

Ghat hee bheetari so sahu tolee in bidhi chitu rahaavaa ||2||

(ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ । (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥

अपने मालिक को मैं अपने हृदय में ही तोलता हूँ तथा इस विधि द्वारा मैं अपना चित उसमें लगाकर रखता हूँ ॥ २॥

Deep within my heart, I weigh my Husband Lord; in this way I focus my consciousness. ||2||

Guru Nanak Dev ji / Raag Suhi / / Guru Granth Sahib ji – Ang 731 (#31407)


ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥

आपे कंडा तोलु तराजी आपे तोलणहारा ॥

Aape kanddaa tolu taraajee aape tola(nn)ahaaraa ||

(ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ ।

परमात्मा स्वयं ही कांटा, स्वयं ही तौल, स्वयं ही तराजू है और वह स्वयं ही तोलने वाला है।

You Yourself are the balance, the weights and the scale; You Yourself are the weigher.

Guru Nanak Dev ji / Raag Suhi / / Guru Granth Sahib ji – Ang 731 (#31408)

ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥

आपे देखै आपे बूझै आपे है वणजारा ॥३॥

Aape dekhai aape boojhai aape hai va(nn)ajaaraa ||3||

ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ॥੩॥

वह स्वयं ही देखता है, स्वयं ही समझता है और स्वयं ही व्यापारी है॥ ३॥

You Yourself see, and You Yourself understand; You Yourself are the trader. ||3||

Guru Nanak Dev ji / Raag Suhi / / Guru Granth Sahib ji – Ang 731 (#31409)


ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥

अंधुला नीच जाति परदेसी खिनु आवै तिलु जावै ॥

Anddhulaa neech jaati paradesee khinu aavai tilu jaavai ||

ਜੋ (ਮਨ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ

मेरा यह मन अन्धा है, नीच जाति का एवं परदेशी है। यह एक क्षण में ही कहाँ से लौटकर आ जाता है और तिल मात्र समय के उपरांत फिर कहीं जाता है अर्थात् हर वक्त भटकता ही रहता है।

The blind, low class wandering soul, comes for a moment, and departs in an instant.

Guru Nanak Dev ji / Raag Suhi / / Guru Granth Sahib ji – Ang 731 (#31410)

ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥

ता की संगति नानकु रहदा किउ करि मूड़ा पावै ॥४॥२॥९॥

Taa kee sanggati naanaku rahadaa kiu kari moo(rr)aa paavai ||4||2||9||

ਨਾਨਕ ਦੀ ਸੰਗਤਿ ਸਦਾ ਉਸ ਮਨ ਨਾਲ ਹੈ, ਜਿਸ ਕਰ ਕੇ ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ ॥੪॥੨॥੯॥

हे ईश्वर ! नानक इस मन की संगति में रहता है, इसलिए वह मूर्ख तुझे कैसे पाए॥ ४॥ २॥ ६॥

In its company, Nanak dwells; how can the fool attain the Lord? ||4||2||9||

Guru Nanak Dev ji / Raag Suhi / / Guru Granth Sahib ji – Ang 731 (#31411)


https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Source: SGPC


Social Media Auto Publish Powered By : XYZScripts.com