logo

Socail Media

Daily Hukamnama Sri Darbar Sahib – September 27th, 2026

Daily Hukamnama > Daily Hukamnama > Daily Hukamnama Sri Darbar Sahib – September 27th, 2026
Daily Hukamnama September 27, 2026

Daily Hukamnama Sri Darbar Sahib – September 27th, 2026

AYqvwr, 11 A`sU (sMmq 558 nwnkSwhI)


Daily Hukamnama, Sri Harmandir Sahib Amritsar in Punjabi, Hindi, English – September 27th, 2026

ਧਨਾਸਰੀ ਮਹਲਾ ੫ ਘਰੁ ੬

धनासरी महला ५ घरु ६

Dhanaasaree mahalaa 5 gharu 6

ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ।

धनासरी महला ५ घर ६ ॥

Dhanaasaree, Fifth Mehl, Sixth House:

Guru Arjan Dev ji / Raag Dhanasri / / Guru Granth Sahib ji – Ang 678 (#29433)

ੴ ਸਤਿਗੁਰ ਪ੍ਰਸਾਦਿ ॥

ੴ सतिगुर प्रसादि ॥

Ik-oamkkaari satigur prsaadi ||

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।

ईश्वर एक है, जिसे सतगुरु की कृपा से पाया जा सकता है।

One Universal Creator God. By The Grace Of The True Guru:

Guru Arjan Dev ji / Raag Dhanasri / / Guru Granth Sahib ji – Ang 678 (#29434)

ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥

सुनहु संत पिआरे बिनउ हमारे जीउ ॥

Sunahu santt piaare binau hamaare jeeu ||

ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ,

हे प्यारे संतजनो ! मेरी विनती ध्यानपूर्वक सुनो;

Listen, O Dear Beloved Saints, to my prayer.

Guru Arjan Dev ji / Raag Dhanasri / / Guru Granth Sahib ji – Ang 678 (#29435)

ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥

हरि बिनु मुकति न काहू जीउ ॥ रहाउ ॥

Hari binu mukati na kaahoo jeeu || rahaau ||

ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ਰਹਾਉ ॥

भगवान के सिमरन के बिना किसी को भी मुक्ति नहीं मिलती ॥ रहाउ ॥

Without the Lord, no one is liberated. || Pause ||

Guru Arjan Dev ji / Raag Dhanasri / / Guru Granth Sahib ji – Ang 678 (#29436)


ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥

मन निरमल करम करि तारन तरन हरि अवरि जंजाल तेरै काहू न काम जीउ ॥

Man niramal karam kari taaran taran hari avari janjjaal terai kaahoo na kaam jeeu ||

ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ । (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ ।

हे मेरे मन ! शुभ एवं पवित्र कर्म करो, भगवान तो भवसागर में से पार करवाने वाला जहाज है; अन्य झंझट-जंजाल तेरे किसी काम नहीं आने।

O mind, do only deeds of purity; the Lord is the only boat to carry you across. Other entanglements shall be of no use to you.

Guru Arjan Dev ji / Raag Dhanasri / / Guru Granth Sahib ji – Ang 678 (#29437)

ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥

जीवन देवा पारब्रहम सेवा इहु उपदेसु मो कउ गुरि दीना जीउ ॥१॥

Jeevan devaa paarabrham sevaa ihu upadesu mo kau guri deenaa jeeu ||1||

ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥

गुरु ने मुझे यह उपदेश दिया है कि अपने जीवन में परब्रह्म-गुरुदेव की ही उपासना करो।॥ १॥

True living is serving the Divine, Supreme Lord God; the Guru has imparted this teaching to me. ||1||

Guru Arjan Dev ji / Raag Dhanasri / / Guru Granth Sahib ji – Ang 678 (#29438)


ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥

तिसु सिउ न लाईऐ हीतु जा को किछु नाही बीतु अंत की बार ओहु संगि न चालै ॥

Tisu siu na laaeeai heetu jaa ko kichhu naahee beetu antt kee baar ohu sanggi na chaalai ||

ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ । ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ ।

उससे स्नेह नहीं करना चाहिए, जिसकी अपनी कुछ भी हस्ती न हो चूंकि वह जीवन के अंतिम क्षणों में मनुष्य के साथ नहीं जाता।

Do not fall in love with trivial things; in the end, they shall not go along with you.

Guru Arjan Dev ji / Raag Dhanasri / / Guru Granth Sahib ji – Ang 678 (#29439)

ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥

मनि तनि तू आराध हरि के प्रीतम साध जा कै संगि तेरे बंधन छूटै ॥२॥

Mani tani too aaraadh hari ke preetam saadh jaa kai sanggi tere banddhan chhootai ||2||

ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ । ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥

तू अपने मन एवं तन में भगवान की आराधना कर, उसके प्रियतम साधुओं की संगति करने से तेरे माया के तमाम बन्धन समाप्त हो जाएँगे॥ २॥

Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. ||2||

Guru Arjan Dev ji / Raag Dhanasri / / Guru Granth Sahib ji – Ang 678 (#29440)


ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥

गहु पारब्रहम सरन हिरदै कमल चरन अवर आस कछु पटलु न कीजै ॥

Gahu paarabrham saran hiradai kamal charan avar aas kachhu patalu na keejai ||

ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ ।

उस परब्रह्म की शरण लो और अपने हृदय में चरण कमल का ध्यान करो।उसके सिवाय किसी अन्य सहारे की कुछ भी आशा मत करो।

In your heart, hold fast to the Sanctuary of the lotus feet of the Supreme Lord God; do not place your hopes in any other support.

Guru Arjan Dev ji / Raag Dhanasri / / Guru Granth Sahib ji – Ang 678 (#29441)

ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

सोई भगतु गिआनी धिआनी तपा सोई नानक जा कउ किरपा कीजै ॥३॥१॥२९॥

Soee bhagatu giaanee dhiaanee tapaa soee naanak jaa kau kirapaa keejai ||3||1||29||

ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥

हे नानक ! जिस पर भगवान कृपा करता है, वास्तव में वही भक्त, वही ज्ञानी, ध्यानी एवं तपस्वी है ॥ ३॥ १॥ २६ ॥

He alone is a devotee, spiritually wise, a meditator, and a penitent, O Nanak, who is blessed by the Lord’s Mercy. ||3||1||29||

Guru Arjan Dev ji / Raag Dhanasri / / Guru Granth Sahib ji – Ang 678 (#29442)


https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Source: SGPC


Hukamnama Archives


Social Media Auto Publish Powered By : XYZScripts.com