AMRIT VELE DA HUKAMNAMA SRI DARBAR SAHIB, AMRITSAR, ANG (520), 13-04-25
((ਹੁਕਮਨਾਮਾ – ਪੰਜਾਬੀ))
ਸਲੋਕ ਮਃ ੫ ॥
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥
ਮਃ ੫ ॥
ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
ਪਉੜੀ ॥
ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨੑਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨੑਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
((हुकमनामा – हिंदी))
सलोक मः ५ ॥
नदी तरंदड़ी मैडा खोजु न खु्मभै मंझि मुहबति तेरी ॥ तउ सह चरणी मैडा हीअड़ा सीतमु हरि नानक तुलहा बेड़ी ॥१॥
मः ५ ॥
जिन्हा दिसंदड़िआ दुरमति वंञै मित्र असाडड़े सेई ॥ हउ ढूढेदी जगु सबाइआ जन नानक विरले केई ॥२॥
पउड़ी ॥
आवै साहिबु चिति तेरिआ भगता डिठिआ ॥ मन की कटीऐ मैलु साधसंगि वुठिआ ॥ जनम मरण भउ कटीऐ जन का सबदु जपि ॥ बंधन खोलन्हि संत दूत सभि जाहि छपि ॥ तिसु सिउ लाइन्हि रंगु जिस दी सभ धारीआ ॥ ऊची हूं ऊचा थानु अगम अपारीआ ॥ रैणि दिनसु कर जोड़ि सासि सासि धिआईऐ ॥ जा आपे होइ दइआलु तां भगत संगु पाईऐ ॥९॥
((Hukamnama – English))
Salok M: 5 ||
Nadee tarandda(rr)ee maidaa khoju na khumbbhai manjjhi muhabati teree || Tau sah chara(nn)ee maidaa heea(rr)aa seetamu hari naanak tulahaa be(rr)ee ||1||
M:h 5 ||
Jinhaa disandda(rr)iaa duramati van(ny)ai mitr asaada(rr)e seee || Hau dhoodhedee jagu sabaaiaa jan naanak virale keee ||2||
Pau(rr)ee ||
Aavai saahibu chiti teriaa bhagataa dithiaa || Man kee kateeai mailu saadhasanggi vuthiaa || Janam mara(nn) bhau kateeai jan kaa sabadu japi || Banddhan kholanhi santt doot sabhi jaahi chhapi || Tisu siu laainhi ranggu jis dee sabh dhaareeaa || Uchee hoonn uchaa thaanu agam apaareeaa || Rai(nn)i dinasu kar jo(rr)i saasi saasi dhiaaeeai || Jaa aape hoi daiaalu taan bhagat sanggu paaeeai ||9||
((ਹੁਕਮਨਾਮਾ ਵਿਆਖਿਆ – ਪੰਜਾਬੀ))
(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ । ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥
ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥
(ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ । ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, ਤੇ ਫਿਰ ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ । ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ । ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ । ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ । ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥
((हुकमनामा अर्थ – हिंदी))
श्लोक महला ५॥ हे परमेश्वर ! जगत रूपी नदिया तैरते हुए मेरा पैर नहीं धंसता, क्योंकि मेरी तुझ से ही मुहब्बत है। तेरे चरणों में मेरा मन सिला हुआ है, जगत रूपी नदिया पार करने के लिए तू ही नानक की तुलहा एवं नाव है॥ १॥
महला ५॥ जिनके दर्शन करने से दुर्मति नाश हो जाती है, वही हमारे मित्र हैं। हे नानक ! मैंने सारा जगत खोज लिया परन्तु ऐसे विरले ही पुरुष मिलते हैं।॥ २॥
पउड़ी ॥ हे मालिक ! तेरे भक्तों के दर्शनं करने से तुम स्वयं ही हमारे मन में आ जाते हो। साधसंगति में रहने से मन की मैल दूर हो जाती है। भक्तजनों के शब्द को जपने से जन्म-मरण का डर दूर हो जाता है। संत माया संबंधी तमाम बन्धन खोल देते हैं, जिसके फलस्वरूप माया के दूत-काम, क्रोध, लोभ मोह इत्यादि लुप्त हो जाते हैं। संतजन उस ईश्वर के साथ हमारा प्रेम उत्पन्न कर देते हैं, जिसने इस सृष्टि की रचना की है। उस परमात्मा का निवास स्थान सबसे ऊँचा है, जो अगम्य एवं अपार है। हाथ जोड़कर रात-दिन अपनी प्रत्येक सांस से उसका ध्यान करना चाहिए। जब परमेश्वर स्वयं दयालु होता है तो भक्तों की संगति प्राप्त होती है॥ ६॥
((Hukamnama Meaning – English))
Shalok, Fifth Mehl: Crossing the stream, my foot does not get stuck – I am filled with love for You. O Lord, my heart is attached to Your Feet; the Lord is Nanak’s raft and boat. ||1||
Fifth Mehl: The sight of them banishes my evil-mindedness; they are my only true friends. I have searched the whole world; O servant Nanak, how rare are such persons! ||2||
Pauree: You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy. The fear of birth and death is dispelled, meditating on the Word of His humble servant. The Saints untie the bonds, and all the demons are dispelled. They inspire us to love Him, the One who established the entire universe. The seat of the inaccessible and infinite Lord is the highest of the high. Night and day, with your palms pressed together, with each and every breath, meditate on Him. When the Lord Himself becomes merciful, then we attain the Society of His devotees. ||9||
https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Source : SGPC