Today’s Hukamnama Sri Darbar Saheb – April 19th, 2025

AMRIT VELE DA HUKAMNAMA SRI DARBAR SAHIB, AMRITSAR, ANG (592), 19-04-25

((ਹੁਕਮਨਾਮਾ – ਪੰਜਾਬੀ))
ਸਲੋਕੁ ਮਃ ੩ ॥
ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥
ਮਃ ੩ ॥
ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥
ਪਉੜੀ ॥
ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥

((हुकमनामा – हिंदी))
सलोकु मः ३ ॥
जिन कंउ सतिगुरु भेटिआ से हरि कीरति सदा कमाहि ॥ अचिंतु हरि नामु तिन कै मनि वसिआ सचै सबदि समाहि ॥ कुलु उधारहि आपणा मोख पदवी आपे पाहि ॥ पारब्रहमु तिन कंउ संतुसटु भइआ जो गुर चरनी जन पाहि ॥ जनु नानकु हरि का दासु है करि किरपा हरि लाज रखाहि ॥१॥
मः ३ ॥
हंउमै अंदरि खड़कु है खड़के खड़कि विहाइ ॥ हंउमै वडा रोगु है मरि जमै आवै जाइ ॥ जिन कउ पूरबि लिखिआ तिना सतगुरु मिलिआ प्रभु आइ ॥ नानक गुर परसादी उबरे हउमै सबदि जलाइ ॥२॥
पउड़ी ॥
हरि नामु हमारा प्रभु अबिगतु अगोचरु अबिनासी पुरखु बिधाता ॥ हरि नामु हम स्रेवह हरि नामु हम पूजह हरि नामे ही मनु राता ॥ हरि नामै जेवडु कोई अवरु न सूझै हरि नामो अंति छडाता ॥ हरि नामु दीआ गुरि परउपकारी धनु धंनु गुरू का पिता माता ॥ हंउ सतिगुर अपुणे कंउ सदा नमसकारी जितु मिलिऐ हरि नामु मै जाता ॥१६॥

((Hukamnama – English))
Saloku M: 3 ||
Jin kannu satiguru bhetiaa se hari keerati sadaa kamaahi || Achinttu hari naamu tin kai mani vasiaa sachai sabadi samaahi || Kulu udhaarahi aapa(nn)aa mokh padavee aape paahi || Paarabrhamu tin kannu santtusatu bhaiaa jo gur charanee jan paahi || Janu naanaku hari kaa daasu hai kari kirapaa hari laaj rakhaahi ||1||
M:h 3 ||
Hannumai anddari kha(rr)aku hai kha(rr)ake kha(rr)aki vihaai || Hannumai vadaa rogu hai mari jammai aavai jaai || Jin kau poorabi likhiaa tinaa sataguru miliaa prbhu aai || Naanak gur parasaadee ubare haumai sabadi jalaai ||2||
Pau(rr)ee ||
Hari naamu hamaaraa prbhu abigatu agocharu abinaasee purakhu bidhaataa || Hari naamu ham srevah hari naamu ham poojah hari naame hee manu raataa || Hari naamai jevadu koee avaru na soojhai hari naamo antti chhadaataa || Hari naamu deeaa guri paraupakaaree dhanu dhannu guroo kaa pitaa maataa || Hannu satigur apu(nn)e kannu sadaa namasakaaree jitu miliai hari naamu mai jaataa ||16||

((ਹੁਕਮਨਾਮਾ ਵਿਆਖਿਆ – ਪੰਜਾਬੀ))
ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤ-ਸਾਲਾਹ ਕਰਦੇ ਹਨ । ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ । ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ । ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ । ਦਾਸ ਨਾਨਕ (ਵੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ ॥੧॥
ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ । ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) । ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ, ਤੇ (ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ । ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ (‘ਹਉਮੈ ਰੋਗ’ ਤੋਂ) ਬਚ ਜਾਂਦੇ ਹਨ ॥੨॥
ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀਂ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ । ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ । ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ । ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ ॥੧੬॥

((हुकमनामा अर्थ – हिंदी))
श्लोक महला ३॥ जिनकी सतिगुरु से भेंट हो जाती है, वे सर्वदा हरि का कीर्ति-गान करते रहते हैं। उनके मन में अचिंत हरि का नाम निवास कर लेता है और वे सच्चे-शब्द में समा जाते हैं। जिसके फलस्वरूप वे अपने वंश का उद्धार कर देते हैं और स्वयं मोक्ष पदवी को प्राप्त कर लेते हैं। जो श्रद्धालु गुरु के चरणों में आए हैं, परब्रह्म-परमेश्वर उन पर खुश हो गया है। नानक तो हरि का दास है और हरि अपनी कृपा करके उसकी लाज-प्रतिष्ठा बरकरार रखता है॥ १॥
महला ३॥ अहंकारवश मनुष्य के भीतर परेशानी ही बनी रहती है और इस असमंजस में वह अपना जीवन दुःखों में बिता देता है। अहंकार एक भयानक रोग है, जिसके परिणामस्वरूप वह मरता है, पुनः जन्म लेता है और दुनिया में आता जाता रहता है। विधाता ने जिनकी तकदीर में लिखा होता है, उसे सतगुरु -प्रभु मिल जाता है। हे नानक ! गुरु की अपार कृपा से उनका उद्धार हो जाता है और शब्द के माध्यम से वे अपने अहंकार को जला देते हैं।॥ २ ॥
पउड़ी॥ हरि का नाम हमारा प्रभु है जो अविगत, अगोचर, अनश्वर, परमपुरुष, विधाता है। हम हरि के नाम की ही वन्दना करते हैं, हरि के नाम की ही पूजा करते हैं और हमारा मन हरि के नाम में ही मग्न रहता है। हरि के नाम जैसा कोई दूसरा नहीं सूझता, क्योंकि हरि का नाम ही अन्त में मोक्ष दिलवाता है। जिस परोपकारी गुरु ने हमें हरि का नाम दिया है, उस गुरु के माता-पिता धन्य-धन्य हैं। मैं अपने सतिगुरु को हमेशा नमन करता रहता हूँ, जिनके साथ भेंट करने से मुझे हरि के नाम का ज्ञान हुआ है॥ १६॥

((Hukamnama Meaning – English))
Shalok, Third Mehl: Those who meet the True Guru, ever sing the Kirtan of the Lord’s Praises. The Lord’s Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru’s Feet. Servant Nanak is the Lord’s slave; by His Grace, the Lord preserves his honor. ||1||
Third Mehl: In egotism, one is assailed by fear; he passes his life totally troubled by fear. Egotism is such a terrible disease; he dies, to be reincarnated – he continues coming and going. Those who have such pre-ordained destiny meet with the True Guru, God Incarnate. O Nanak, by Guru’s Grace, they are redeemed; their egos are burnt away through the Word of the Shabad. ||2||
Pauree: The Lord’s Name is my immortal, unfathomable, imperishable Creator Lord, the Architect of Destiny. I serve the Lord’s Name, I worship the Lord’s Name, and my soul is imbued with the Lord’s Name. I know of no other as great as the Lord’s Name; the Lord’s Name shall deliver me in the end. The Generous Guru has given me the Lord’s Name; blessed, blessed are the Guru’s mother and father. I ever bow in humble reverence to my True Guru; meeting Him, I have come to know the Lord’s Name. ||16||

https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Source : SGPC

Social Media Auto Publish Powered By : XYZScripts.com