Today’s Hukamnama Sri Darbar Saheb – April 20th, 2025

AMRIT VELE DA HUKAMNAMA SRI DARBAR SAHIB, AMRITSAR, ANG (666), 20-04-25

ਹੁਕਮਨਾਮਾ (ਪੰਜਾਬੀ)

ਧਨਾਸਰੀ ਮਹਲਾ ੩ ॥
ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥
ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥
ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥
ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥
ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥

हुकमनामा (हिंदी)

धनासरी महला ३ ॥
नावै की कीमति मिति कही न जाइ ॥ से जन धंनु जिन इक नामि लिव लाइ ॥ गुरमति साची साचा वीचारु ॥ आपे बखसे दे वीचारु ॥१॥
हरि नामु अचरजु प्रभु आपि सुणाए ॥ कली काल विचि गुरमुखि पाए ॥१॥ रहाउ ॥
हम मूरख मूरख मन माहि ॥ हउमै विचि सभ कार कमाहि ॥ गुर परसादी हंउमै जाइ ॥ आपे बखसे लए मिलाइ ॥२॥
बिखिआ का धनु बहुतु अभिमानु ॥ अहंकारि डूबै न पावै मानु ॥ आपु छोडि सदा सुखु होई ॥ गुरमति सालाही सचु सोई ॥३॥
आपे साजे करता सोइ ॥ तिसु बिनु दूजा अवरु न कोइ ॥ जिसु सचि लाए सोई लागै ॥ नानक नामि सदा सुखु आगै ॥४॥८॥

Hukamnama (English)

Dhanaasaree mahalaa 3 ||
Naavai kee keemati miti kahee na jaai || Se jan dhannu jin ik naami liv laai || Guramati saachee saachaa veechaaru || Aape bakhase de veechaaru ||1||
Hari naamu acharaju prbhu aapi su(nn)aae || Kalee kaal vichi guramukhi paae ||1|| rahaau ||
Ham moorakh moorakh man maahi || Haumai vichi sabh kaar kamaahi || Gur parasaadee hannumai jaai || Aape bakhase lae milaai ||2||
Bikhiaa kaa dhanu bahutu abhimaanu || Ahankkaari doobai na paavai maanu || Aapu chhodi sadaa sukhu hoee || Guramati saalaahee sachu soee ||3||
Aape saaje karataa soi || Tisu binu doojaa avaru na koi || Jisu sachi laae soee laagai || Naanak naami sadaa sukhu aagai ||4||8||

ਹੁਕਮਨਾਮਾ – ਪੰਜਾਬੀ ਵਿਆਖਿਆ

ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ । ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ । ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ । ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ॥੧॥
ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ । (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ । ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ ॥੧॥ ਰਹਾਉ ॥
ਹੇ ਭਾਈ! (ਜੇ ਅਸੀਂ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀਂ ਨਿਰੋਲ ਮੂਰਖ ਹਾਂ । ਕਿਉਂਕਿ ਅਸੀਂ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ । (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ ॥੨॥
(ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ) । ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ । ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ । ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹਾਂ ॥੩॥
ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ । ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ । ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ ॥੪॥੮॥

हुकमनामा – हिंदी अर्थ

धनासरी महला ३ ॥ परमात्मा के नाम का मूल्य एवं विस्तार व्यक्त नहीं किया जा सकता। वे भक्तजन बड़े खुशनसीब हैं, जिन्होंने एक नाम में अपनी सुरति लगाई है। गुरु की मति सत्य है और उसका ज्ञान भी सत्य है। मनुष्य को ज्ञान प्रदान करके वह स्वयं ही उसे क्षमा कर देता है॥१॥
हरि-नाम एक अदभुत अनहद ध्वनि है और प्रभु स्वयं ही जीवों को यह नाम सुनाता है। कलियुग के समय में कोई गुरुमुख ही यह नाम प्राप्त करता है॥१॥ रहाउ॥
हम (जीव) मूर्ख हैं और मूर्खता ही हमारे मन मे विद्यमान है। हम सभी कार्य अहंकार में ही करते हैं लेकिन गुरु की कृपा से ही मन से अहंकार दूर होता है। वह प्रभु स्वयं ही क्षमा करके जीव को अपने साथ मिला लेता है॥ २॥
विषय-विकारों का धन मनुष्य के मन में बहुत अभिमान पैदा कर देता है, जिसके परिणामस्वरूप वह अहंकार में डूब जाता है और दरगाह में सम्मान प्राप्त नहीं करता। लेकिन अपने आत्माभिमान को छोड़कर वह सदैव सुखी रहता है। गुरु के उपदेश द्वारा मनुष्य सत्य का ही स्तुतिगान करता है॥ ३॥
वह कर्ता-परमेश्वर स्वयं ही सबका रचयिता है एवं उसके सिवाय विश्व में दूसरा कोई बड़ा नहीं। जिसे प्रभु स्वयं सत्य-नाम में लगाता है, वही व्यक्ति सत्य-नाम में लगता है। हे नानक ! नाम द्वारा प्राणी आगे परलोक में सदैव सुखी रहता है।॥४॥८॥

Hukamnama – English Meaning

Dhanaasaree, Third Mehl: The value and worth of the Lord’s Name cannot be described. Blessed are those humble beings, who lovingly focus their minds on the Naam, the Name of the Lord. True are the Guru’s Teachings, and True is contemplative meditation. God Himself forgives, and bestows contemplative meditation. ||1||
The Lord’s Name is wonderful! God Himself imparts it. In the Dark Age of Kali Yuga, the Gurmukhs obtain it. ||1|| Pause ||
We are ignorant; ignorance fills our minds. We do all our deeds in ego. By Guru’s Grace, egotism is eradicated. Forgiving us, the Lord blends us with Himself. ||2||
Poisonous wealth gives rise to great arrogance. Drowning in egotism, no one is honored. Forsaking self-conceit, one finds lasting peace. Under Guru’s Instruction, he praises the True Lord. ||3||
The Creator Lord Himself fashions all. Without Him, there is no other at all. He alone is attached to Truth, whom the Lord Himself so attaches. O Nanak, through the Naam, lasting peace is attained in the hereafter. ||4||8||

https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Source : SGPC

Social Media Auto Publish Powered By : XYZScripts.com