AMRIT VELE DA HUKAMNAMA SRI DARBAR SAHIB, AMRITSAR, ANG (819 to 820), 23-04-25
ਹੁਕਮਨਾਮਾ (ਪੰਜਾਬੀ)
ਬਿਲਾਵਲੁ ਮਹਲਾ ੫ ॥
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥
ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥
ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥
हुकमनामा (हिंदी)
बिलावलु महला ५ ॥
अपणे बालक आपि रखिअनु पारब्रहम गुरदेव ॥ सुख सांति सहज आनद भए पूरन भई सेव ॥१॥ रहाउ ॥
भगत जना की बेनती सुणी प्रभि आपि ॥ रोग मिटाइ जीवालिअनु जा का वड परतापु ॥१॥
दोख हमारे बखसिअनु अपणी कल धारी ॥ मन बांछत फल दितिअनु नानक बलिहारी ॥२॥१६॥८०॥
Hukamnama (English)
Bilaavalu mahalaa 5 ||
Apa(nn)e baalak aapi rakhianu paarabrham guradev || Sukh saanti sahaj aanad bhae pooran bhaee sev ||1|| rahaau ||
Bhagat janaa kee benatee su(nn)ee prbhi aapi || Rog mitaai jeevaalianu jaa kaa vad parataapu ||1||
Dokh hamaare bakhasianu apa(nn)ee kal dhaaree || Man baanchhat phal ditianu naanak balihaaree ||2||16||80||
ਹੁਕਮਨਾਮਾ – ਪੰਜਾਬੀ ਵਿਆਖਿਆ
ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ । (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ ॥੧॥ ਰਹਾਉ ॥
ਹੇ ਭਾਈ! ਉਸ ਪ੍ਰਭੂ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ ਜਿਸ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ । (ਉਹ ਪ੍ਰਭੂ ਨੇ ਹੀ ਭਗਤਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤ ਬਖ਼ਸ਼ੀ ਹੈ ॥੧॥
ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ । ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ ॥੨॥੧੬॥੮੦॥
हुकमनामा – हिंदी अर्थ
बिलावलु महला ५ ॥ परब्रह्म-गुरुदेव ने स्वयं अपने बालक (हरिंगोविंद) की रक्षा की है। मन में सुख-शांति एवं सहज आनंद उत्पन्न हो गया है और हमारी सेवा-भक्ति पूर्ण हो गई है॥ १॥ रहाउ ॥
प्रभु ने स्वयं ही अपने भक्तजनों की विनती सुनी है। जिसका सारे जगत् में बड़ा प्रताप है, उसने रोग मिटाकर बालक को जीवनदान दिया है॥ १॥
अपनी शक्ति द्वारा उसने हमारे सब दोष माफ कर दिए हैं। हे नानक उसने मुझे मनोवांछित फल प्रदान किया है, में उस पर बार बार बलिहारी जाता हूँ। ॥२॥१६॥८०॥
Hukamnama – English Meaning
Bilaaval, Fifth Mehl: The Supreme Lord God, through the Divine Guru, has Himself protected and preserved His children. Celestial peace, tranquility and bliss have come to pass; my service has been perfect. ||1|| Pause ||
God Himself has heard the prayers of His humble devotees. He dispelled my disease, and rejuvenated me; His glorious radiance is so great! ||1||
He has forgiven me for my sins, and interceded with His power. I have been blessed with the fruits of my mind’s desires; Nanak is a sacrifice to Him. ||2||16||80||
https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Source : SGPC