AMRIT VELE DA HUKAMNAMA SRI DARBAR SAHIB, AMRITSAR, ANG (804), 24-04-25
ਹੁਕਮਨਾਮਾ (ਪੰਜਾਬੀ)
ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥
ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥
ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥
ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥
ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥
हुकमनामा (हिंदी)
बिलावलु महला ५ ॥
मात पिता सुत साथि न माइआ ॥ साधसंगि सभु दूखु मिटाइआ ॥१॥
रवि रहिआ प्रभु सभ महि आपे ॥ हरि जपु रसना दुखु न विआपे ॥१॥ रहाउ ॥
तिखा भूख बहु तपति विआपिआ ॥ सीतल भए हरि हरि जसु जापिआ ॥२॥
कोटि जतन संतोखु न पाइआ ॥ मनु त्रिपताना हरि गुण गाइआ ॥३॥
देहु भगति प्रभ अंतरजामी ॥ नानक की बेनंती सुआमी ॥४॥५॥१०॥
Hukamnama (English)
Bilaavalu mahalaa 5 ||
Maat pitaa sut saathi na maaiaa || Saadhasanggi sabhu dookhu mitaaiaa ||1||
Ravi rahiaa prbhu sabh mahi aape || Hari japu rasanaa dukhu na viaape ||1|| rahaau ||
Tikhaa bhookh bahu tapati viaapiaa || Seetal bhae hari hari jasu jaapiaa ||2||
Koti jatan santtokhu na paaiaa || Manu tripataanaa hari gu(nn) gaaiaa ||3||
Dehu bhagati prbh anttarajaamee || Naanak kee benanttee suaamee ||4||5||10||
ਹੁਕਮਨਾਮਾ – ਪੰਜਾਬੀ ਵਿਆਖਿਆ
ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ) । ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ॥੧॥
ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ, ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ॥੧॥ ਰਹਾਉ ॥
ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ । ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ॥੨॥
ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ । ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ ॥੩॥
ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਮੈਨੂੰ ਆਪਣੀ ਭਗਤੀ ਦਾ ਦਾਨ ਦੇਹ, ਹੇ ਮਾਲਕ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ ਏਹੋ) ਬੇਨਤੀ ਹੈ ॥੪॥੫॥੧੦॥
हुकमनामा – हिंदी अर्थ
बिलावलु महला ५ ॥ माता-पिता, पुत्र एवं धन-दौलत कोई भी साथ देने वाला नहीं है। अतः साधुओं की संगति में सारा दुख मिटा लिया है॥ १॥
प्रभु स्वयं ही सब जीवों में समाया हुआ है। जीभ से हरि का जाप करने से कोई दुख प्रभावित नहीं करता ॥ १॥ रहाउ॥
तृष्णा एवं भूख की तपस मन को बड़ा जला रही थी लेकिन भगवान का यशगान करने से मन शीतल हो गया है॥ २ ॥
करोड़ों यत्न करने से भी संतोष नहीं मिला, परन्तु भगवान का गुणगान करने से मन तृप्त हो गया है॥ ३॥
हे अन्तर्यामी प्रभु! मुझे अपनी भक्ति दीजिए। नानक की अपने स्वामी से केवल यही विनती है॥ ४॥ ५॥ १०॥
Hukamnama – English Meaning
Bilaaval, Fifth Mehl: Mother, father, children and the wealth of Maya, will not go along with you. In the Saadh Sangat, the Company of the Holy, all pain is dispelled. ||1||
God Himself is pervading, and permeating all. Chant the Name of the Lord with your tongue, and pain will not afflict you. ||1|| Pause ||
One who is afflicted by the terrible fire of thirst and desire, Becomes cool, chanting the Praises of the Lord, Har, Har. ||2||
By millions of efforts, peace is not obtained; The mind is satisfied only by singing the Glorious Praises of the Lord. ||3||
Please bless me with devotion, O God, O Searcher of hearts. This is Nanak’s prayer, O Lord and Master. ||4||5||10||
https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Source : SGPC