AMRIT VELE DA HUKAMNAMA SRI DARBAR SAHIB, AMRITSAR, ANG (493), 29-04-25
ਹੁਕਮਨਾਮਾ (ਪੰਜਾਬੀ)
ਗੂਜਰੀ ਮਹਲਾ ੪ ॥
ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥
ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥
ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥
ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥
ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥
हुकमनामा (हिंदी)
गूजरी महला ४ ॥
होहु दइआल मेरा मनु लावहु हउ अनदिनु राम नामु नित धिआई ॥ सभि सुख सभि गुण सभि निधान हरि जितु जपिऐ दुख भुख सभ लहि जाई ॥१॥
मन मेरे मेरा राम नामु सखा हरि भाई ॥ गुरमति राम नामु जसु गावा अंति बेली दरगह लए छडाई ॥१॥ रहाउ ॥
तूं आपे दाता प्रभु अंतरजामी करि किरपा लोच मेरै मनि लाई ॥ मै मनि तनि लोच लगी हरि सेती प्रभि लोच पूरी सतिगुर सरणाई ॥२॥
माणस जनमु पुंनि करि पाइआ बिनु नावै ध्रिगु ध्रिगु बिरथा जाई ॥ नाम बिना रस कस दुखु खावै मुखु फीका थुक थूक मुखि पाई ॥३॥
जो जन हरि प्रभ हरि हरि सरणा तिन दरगह हरि हरि दे वडिआई ॥ धंनु धंनु साबासि कहै प्रभु जन कउ जन नानक मेलि लए गलि लाई ॥४॥४॥
Hukamnama (English)
Goojaree mahalaa 4 ||
Hohu daiaal meraa manu laavahu hau anadinu raam naamu nit dhiaaee || Sabhi sukh sabhi gu(nn) sabhi nidhaan hari jitu japiai dukh bhukh sabh lahi jaaee ||1||
Man mere meraa raam naamu sakhaa hari bhaaee || Guramati raam naamu jasu gaavaa antti belee daragah lae chhadaaee ||1|| rahaau ||
Toonn aape daataa prbhu anttarajaamee kari kirapaa loch merai mani laaee || Mai mani tani loch lagee hari setee prbhi loch pooree satigur sara(nn)aaee ||2||
Maa(nn)as janamu punni kari paaiaa binu naavai dhrigu dhrigu birathaa jaaee || Naam binaa ras kas dukhu khaavai mukhu pheekaa thuk thook mukhi paaee ||3||
Jo jan hari prbh hari hari sara(nn)aa tin daragah hari hari de vadiaaee || Dhannu dhannu saabaasi kahai prbhu jan kau jan naanak meli lae gali laaee ||4||4||
ਹੁਕਮਨਾਮਾ – ਪੰਜਾਬੀ ਵਿਆਖਿਆ
ਹੇ ਪ੍ਰਭੂ! ਮੇਰੇ ਉੱਤੇ ਦਇਆਵਾਨ ਹੋਹੁ, ਮੇਰਾ ਮਨ (ਆਪਣੇ ਚਰਨਾਂ ਵਿਚ) ਜੋੜੀ ਰੱਖ, ਮੈਂ ਹਰ ਵੇਲੇ ਸਦਾ ਤੇਰਾ ਨਾਮ ਸਿਮਰਦਾ ਹਰਾਂ । ਹੇ ਮੇਰੇ ਮਨ! ਸਾਰੇ ਸੁਖ ਸਾਰੇ ਖ਼ਜ਼ਾਨੇ ਉਸ ਪਰਮਾਤਮਾ ਦੇ ਹੀ ਪਾਸ ਹਨ, ਜਿਸ ਦਾ ਨਾਮ ਜਪਿਆਂ ਸਾਰੇ ਦੁੱਖ (ਦੂਰ ਹੋ ਜਾਂਦੇ ਹਨ), (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ ॥੧॥
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਮੇਰਾ ਮਿੱਤਰ ਹੈ ਮੇਰਾ ਭਰਾ ਹੈ । ਮੈਂ ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ । ਆਖ਼ਰ ਵੇਲੇ ਪਰਮਾਤਮਾ ਦਾ ਨਾਮ ਹੀ ਮਦਦਗਾਰ ਬਣਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਨਾਮ ਹੀ ਸੁਰਖ਼ਰੂ ਕਰਾਂਦਾ ਹੈ ॥੧॥ ਰਹਾਉ ॥
ਹੇ ਹਰੀ! ਤੂੰ ਆਪ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਆਪ ਹੀ (ਸਭਨਾਂ ਦਾ) ਮਾਲਕ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਤੂੰ ਆਪ ਹੀ ਮੇਹਰ ਕਰ ਕੇ ਮੇਰੇ ਮਨ ਵਿਚ ਆਪਣੀ ਭਗਤੀ ਦੀ ਤਾਂਘ ਪੈਦਾ ਕੀਤੀ ਹੋਈ ਹੈ । ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪਰਮਾਤਮਾ ਦੇ ਨਾਲ ਮਿਲਾਪ ਦੀ ਤਾਂਘ ਪੈਦਾ ਹੋਈ ਹੋਈ ਹੈ । ਪਰਮਾਤਮਾ ਨੇ ਮੈਨੂੰ ਸਤਿਗੁਰੂ ਦੀ ਸਰਨ ਪਾ ਕੇ ਮੇਰੀ ਤਾਂਘ ਪੂਰੀ ਕਰ ਦਿੱਤੀ ਹੈ ॥੨॥
ਮਨੁੱਖਾ ਜਨਮ ਬੜੀ ਕਿਸਮਤ ਨਾਲ ਮਿਲਦਾ ਹੈ, ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਫਿਟਕਾਰ-ਜੋਗ ਹੋ ਜਾਂਦਾ ਹੈ; ਨਾਮ ਤੋਂ ਬਿਨਾ ਵਿਅਰਥ ਚਲਾ ਜਾਂਦਾ ਹੈ । ਮਨੁੱਖ ਪ੍ਰਭੂ ਦਾ ਨਾਮ ਭੁਲਾ ਕੇ ਦੁਨੀਆ ਦੇ ਅਨੇਕਾਂ ਕਿਸਮ ਦੇ ਪਦਾਰਥ ਖਾਂਦਾ ਰਹਿੰਦਾ ਹੈ, ਦੁੱਖ ਹੀ ਸਹੇੜਦਾ ਹੈ, ਮੂੰਹੋਂ ਫਿੱਕੇ ਬੋਲ ਬੋਲਦਾ ਰਹਿੰਦਾ ਹੈ, ਲੁਕਾਈ ਉਸ ਨੂੰ ਫਿਟਕਾਰਾਂ ਹੀ ਪਾਂਦੀ ਹੈ ॥੩॥
ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਆਪਣੀ ਹਜ਼ੂਰੀ ਵਿਚ ਆਦਰ-ਮਾਣ ਦੇਂਦਾ ਹੈ । ਹੇ ਨਾਨਕ! ਪਰਮਾਤਮਾ ਆਪਣੇ ਸੇਵਕ ਨੂੰ ‘ਧੰਨ ਧੰਨ’ ਆਖਦਾ ਹੈ, ‘ਸਾਬਾਸ਼’ ਆਖਦਾ ਹੈ, ਆਪਣੇ ਸੇਵਕ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ॥੪॥੪॥
हुकमनामा – हिंदी अर्थ
गूजरी महला ४ ॥ हे मेरे राम ! मुझ पर दयालु हो जाओ और मेरा मन भक्ति में लगा दो चूंकि मैं सर्वदा ही तेरे नाम का ध्यान करता रहूँ। परमात्मा सभी सुखों, सभी गुणों एवं समस्त निधियों का भण्डार है, जिसका नाम जपने से ही सभी दुख एवं भूख मिट जाते हैं।॥ १॥
हे मेरे मन ! राम का नाम मेरा सखा एवं भाई है। गुरु की मति द्वारा मैं राम-नाम का यश गाता रहता हूँ। अन्तिम समय यह मेरा साथी होगा और प्रभु-दरगाह में मुझे छुड़ा लेगा ॥ १॥ रहाउ॥
हे प्रभु ! तू स्वयं ही दाता एवं अन्तर्यामी है, स्वयं ही कृपा करके मेरे मन में मिलन की तीव्र लालसा लगाई है। अब मेरे मन एवं तन में हरि के लिए तीव्र लालसा लगी है। प्रभु ने मुझे सतगुरु की शरण में डालकर मेरी लालसा पूरी कर दी है॥ २॥
अमूल्य मानव-जन्म पुण्य करने से ही प्राप्त होता है। प्रभु-नाम के बिना यह धिक्कार योग्य है तथा व्यर्थ ही जाता है। प्रभु-नाम के बिना विभिन्न प्रकार के स्वादिष्ट पदार्थ भी दु:ख रूप हैं। उसका मुँह फीका ही रहता है और उसके चेहरे पर थूक ही पड़ता है। ३॥
जो लोग हरि-प्रभु की शरण लेते हैं, उन्हें हरि अपनी दरगाह में मान-सम्मान प्रदान करता है। हे नानक ! अपने सेवक को प्रभु धन्य-धन्य एवं शाबाश कहता है। वह उसे गले लगा लेता है और अपने साथ मिला लेता है॥ ४॥ ४॥
Hukamnama – English Meaning
Goojaree, Fourth Mehl: Be Merciful and attune my mind, so that I might meditate continually on the Lord’s Name, night and day. The Lord is all peace, all virtue and all wealth; remembering Him, all misery and hunger depart. ||1||
O my mind, the Lord’s Name is my companion and brother. Under Guru’s Instruction, I sing the Praises of the Lord’s Name; it shall be my help and support in the end, and it shall deliver me in the Court of the Lord. ||1|| Pause ||
You Yourself are the Giver, O God, Inner-knower, Searcher of hearts; by Your Grace, You have infused longing for You in my mind. My mind and body long for the Lord; God has fulfilled my longing. I have entered the Sanctuary of the True Guru. ||2||
Human birth is obtained through good actions; without the Name, it is cursed, totally cursed, and it passes away in vain. Without the Naam, the Name of the Lord, one obtains only suffering for his delicacies to eat. His mouth is insipid, and his face is spat upon, again and again. ||3||
Those humble beings, who have entered the Sanctuary of the Lord God, Har, Har, are blessed with glory in the Court of the Lord, Har, Har. Blessed, blessed and congratulations, says God to His humble servant. O servant Nanak, He embraces him, and blends him with Himself. ||4||4||
https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Source : SGPC