AMRIT VELE DA HUKAMNAMA SRI DARBAR SAHIB, AMRITSAR, ANG (615), 04-04-25
ਸੋਰਠਿ ਮਹਲਾ ੫ ॥
सोरठि महला ५ ॥
Sorathi mahalaa 5 ||
सोरठि महला ५ ॥
Sorat’h, Fifth Mehl:
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥
गुण गावहु पूरन अबिनासी काम क्रोध बिखु जारे ॥
Gu(nn) gaavahu pooran abinaasee kaam krodh bikhu jaare ||
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ ।
पूर्ण अविनाशी परमात्मा का गुणगान करो जिसके फलस्वरूप कामवासना एवं क्रोध का विष जल जाता है।
Sing the Glorious Praises of the Perfect, Imperishable Lord, and the poison of sexual desire and anger shall be burnt away.
ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥
महा बिखमु अगनि को सागरु साधू संगि उधारे ॥१॥
Mahaa bikhamu agani ko saagaru saadhoo sanggi udhaare ||1||
(ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ॥੧॥
यह सृष्टिं महाभयंकर अग्नि का सागर है और साधुओं की संगति करने से ही इससे उद्धार होता है।॥ १॥
You shall cross over the awesome, arduous ocean of fire, in the Saadh Sangat, the Company of the Holy. ||1||
ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥
पूरै गुरि मेटिओ भरमु अंधेरा ॥
Poorai guri metio bharamu anddheraa ||
(ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ ।
पूर्ण गुरु ने भ्रम का अन्धकार नष्ट कर दिया है।
The Perfect Guru has dispelled the darkness of doubt.
ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥
भजु प्रेम भगति प्रभु नेरा ॥ रहाउ ॥
Bhaju prem bhagati prbhu neraa || rahaau ||
(ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ਰਹਾਉ ॥
प्रेमपूर्वक भक्ति करते हुए प्रभु का भजन करो चूंकि वह हमेशा ही निकट रहता है॥ रहाउ॥
Remember God with love and devotion; He is near at hand. || Pause ||
ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥
हरि हरि नामु निधान रसु पीआ मन तन रहे अघाई ॥
Hari hari naamu nidhaan rasu peeaa man tan rahe aghaaee ||
ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ ।
हरि-नाम-भण्डार में से नामामृत का पान करने से मनं एवं तन तृप्त रहते हैं।
Drink in the sublime essence, the treasure of the Name of the Lord, Har, Har, and your mind and body shall remain satisfied.
ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥
जत कत पूरि रहिओ परमेसरु कत आवै कत जाई ॥२॥
Jat kat poori rahio paramesaru kat aavai kat jaaee ||2||
ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ॥੨॥
परमेश्वर सर्वत्र ही परिपूर्ण हो रहा है। वह न किधर जाता है और न ही कहीं से आता है॥ २॥
The Transcendent Lord is totally permeating and pervading everywhere; where would He come from, and where would He go? ||2||
ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥
जप तप संजम गिआन तत बेता जिसु मनि वसै गोपाला ॥
Jap tap sanjjam giaan tat betaa jisu mani vasai gaopaalaa ||
ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।
जिसके मन में भगवान का निवास है, उसे ही पूजा, तपस्या, संयम का ज्ञान है और वही तत्ववेता है।
One whose mind is filled with the Lord, is a person of meditation, penance, self-restraint and spiritual wisdom, and a knower of reality.
ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥
नामु रतनु जिनि गुरमुखि पाइआ ता की पूरन घाला ॥३॥
Naamu ratanu jini guramukhi paaiaa taa kee pooran ghaalaa ||3||
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ॥੩॥
जिसे गुरु के सान्निध्य में नाम-रत्न की उपलब्धि हो गई है, उसकी साधना सफल है॥ ३॥
The Gurmukh obtains the jewel of the Naam; his efforts come to perfect fruition. ||3||
ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥
कलि कलेस मिटे दुख सगले काटी जम की फासा ॥
Kali kales mite dukh sagale kaatee jam kee phaasaa ||
ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ,
उसके समस्त कलह-क्लेश एवं दुख-दर्द नाश हो गए हैं और उसकी मृत्यु की फाँसी भी कट गई है।
All his struggles, sufferings and pains are dispelled, and the noose of death is cut away from him.
ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
कहु नानक प्रभि किरपा धारी मन तन भए बिगासा ॥४॥१२॥२३॥
Kahu naanak prbhi kirapaa dhaaree man tan bhae bigaasaa ||4||12||23||
ਨਾਨਕ ਆਖਦਾ ਹੈ- ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ॥੪॥੧੨॥੨੩॥
हे नानक ! प्रभु ने उस पर अपनी कृपा की है, जिससे उसका मन-तन विकसित हो गया है॥ ४॥ १२ ॥ २३ ॥
Says Nanak, God has extended His Mercy, and so his mind and body blossom forth. ||4||12||23||
https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Source : SGPC